ਧਰਮ ਖੰਡ ਕਾ ਏਹੋ ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥
Scroll