ਆਸਾ ਮਹਲਾ ੫ ਦੁਪਦੇ ॥ ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥ ਨਾਮ ਰੰਗਿ ਇਹੁ ਮਨੁ ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥੧॥ ਹਮਰਾ ਠਾਕੁਰੁ ਸਭ ਤੇ ਊਚਾ ਰੈਣਿ ਦਿਨਸੁ ਤਿਸੁ ਗਾਵਉ ਰੇ ॥ ਖਿਨ ਮਹਿ ਥਾਪਿ ਉਥਾਪਨਹਾਰਾ ਤਿਸ ਤੇ ਤੁਝਹਿ ਡਰਾਵਉ ਰੇ ॥੧॥ ਰਹਾਉ ॥ ਜਬ ਦੇਖਉ ਪ੍ਰਭੁ ਅਪੁਨਾ ਸੁਆਮੀ ਤਉ ਅਵਰਹਿ ਚੀਤਿ ਨ ਪਾਵਉ ਰੇ ॥ ਨਾਨਕੁ ਦਾਸੁ ਪ੍ਰਭਿ ਆਪਿ ਪਹਿਰਾਇਆ ਭ੍ਰਮੁ ਭਉ ਮੇਟਿ ਲਿਖਾਵਉ ਰੇ ॥੨॥੨॥੧੩੧॥
Scroll