ਆਸਾ ਮਹਲਾ ੫ ॥ ਚਾਰਿ ਬਰਨ ਚਉਹਾ ਕੇ ਮਰਦਨ ਖਟੁ ਦਰਸਨ ਕਰ ਤਲੀ ਰੇ ॥ ਸੁੰਦਰ ਸੁਘਰ ਸਰੂਪ ਸਿਆਨੇ ਪੰਚਹੁ ਹੀ ਮੋਹਿ ਛਲੀ ਰੇ ॥੧॥ ਜਿਨਿ ਮਿਲਿ ਮਾਰੇ ਪੰਚ ਸੂਰਬੀਰ ਐਸੋ ਕਉਨੁ ਬਲੀ ਰੇ ॥ ਜਿਨਿ ਪੰਚ ਮਾਰਿ ਬਿਦਾਰਿ ਗੁਦਾਰੇ ਸੋ ਪੂਰਾ ਇਹ ਕਲੀ ਰੇ ॥੧॥ ਰਹਾਉ ॥ ਵਡੀ ਕੋਮ ਵਸਿ ਭਾਗਹਿ ਨਾਹੀ ਮੁਹਕਮ ਫਉਜ ਹਠਲੀ ਰੇ ॥ ਕਹੁ ਨਾਨਕ ਤਿਨਿ ਜਨਿ ਨਿਰਦਲਿਆ ਸਾਧਸੰਗਤਿ ਕੈ ਝਲੀ ਰੇ ॥੨॥੩॥੧੩੨॥
Scroll