ਰਾਗੁ ਆਸਾ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਤਿਆਗਿ ਸਗਲ ਸਿਆਨਪਾ ਭਜੁ ਪਾਰਬ੍ਰਹਮ ਨਿਰੰਕਾਰੁ ॥ ਏਕ ਸਾਚੇ ਨਾਮ ਬਾਝਹੁ ਸਗਲ ਦੀਸੈ ਛਾਰੁ ॥੧॥ ਸੋ ਪ੍ਰਭੁ ਜਾਣੀਐ ਸਦ ਸੰਗਿ ॥ ਗੁਰ ਪ੍ਰਸਾਦੀ ਬੂਝੀਐ ਏਕ ਹਰਿ ਕੈ ਰੰਗਿ ॥੧॥ ਰਹਾਉ ॥ ਸਰਣਿ ਸਮਰਥ ਏਕ ਕੇਰੀ ਦੂਜਾ ਨਾਹੀ ਠਾਉ ॥ ਮਹਾ ਭਉਜਲੁ ਲੰਘੀਐ ਸਦਾ ਹਰਿ ਗੁਣ ਗਾਉ ॥੨॥ ਜਨਮ ਮਰਣੁ ਨਿਵਾਰੀਐ ਦੁਖੁ ਨ ਜਮ ਪੁਰਿ ਹੋਇ ॥ ਨਾਮੁ ਨਿਧਾਨੁ ਸੋਈ ਪਾਏ ਕ੍ਰਿਪਾ ਕਰੇ ਪ੍ਰਭੁ ਸੋਇ ॥੩॥ ਏਕ ਟੇਕ ਅਧਾਰੁ ਏਕੋ ਏਕ ਕਾ ਮਨਿ ਜੋਰੁ ॥ ਨਾਨਕ ਜਪੀਐ ਮਿਲਿ ਸਾਧਸੰਗਤਿ ਹਰਿ ਬਿਨੁ ਅਵਰੁ ਨ ਹੋਰੁ ॥੪॥੧॥੧੩੬॥

Leave a Reply

Powered By Indic IME