ਆਸਾ ਮਹਲਾ ੫ ॥ ਜੀਉ ਮਨੁ ਤਨੁ ਪ੍ਰਾਨ ਪ੍ਰਭ ਕੇ ਦੀਏ ਸਭਿ ਰਸ ਭੋਗ ॥ ਦੀਨ ਬੰਧਪ ਜੀਅ ਦਾਤਾ ਸਰਣਿ ਰਾਖਣ ਜੋਗੁ ॥੧॥ ਮੇਰੇ ਮਨ ਧਿਆਇ ਹਰਿ ਹਰਿ ਨਾਉ ॥ ਹਲਤਿ ਪਲਤਿ ਸਹਾਇ ਸੰਗੇ ਏਕ ਸਿਉ ਲਿਵ ਲਾਉ ॥੧॥ ਰਹਾਉ ॥ ਬੇਦ ਸਾਸਤ੍ਰ ਜਨ ਧਿਆਵਹਿ ਤਰਣ ਕਉ ਸੰਸਾਰੁ ॥ ਕਰਮ ਧਰਮ ਅਨੇਕ ਕਿਰਿਆ ਸਭ ਊਪਰਿ ਨਾਮੁ ਅਚਾਰੁ ॥੨॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਲੈ ਸਤਿਗੁਰ ਦੇਵ ॥ ਨਾਮੁ ਦ੍ਰਿੜੁ ਕਰਿ ਭਗਤਿ ਹਰਿ ਕੀ ਭਲੀ ਪ੍ਰਭ ਕੀ ਸੇਵ ॥੩॥ ਚਰਣ ਸਰਣ ਦਇਆਲ ਤੇਰੀ ਤੂੰ ਨਿਮਾਣੇ ਮਾਣੁ ॥ ਜੀਅ ਪ੍ਰਾਣ ਅਧਾਰੁ ਤੇਰਾ ਨਾਨਕ ਕਾ ਪ੍ਰਭੁ ਤਾਣੁ ॥੪॥੨॥੧੩੭॥
Scroll