ਆਸਾ ਮਹਲਾ ੫ ॥ ਡੋਲਿ ਡੋਲਿ ਮਹਾ ਦੁਖੁ ਪਾਇਆ ਬਿਨਾ ਸਾਧੂ ਸੰਗ ॥ ਖਾਟਿ ਲਾਭੁ ਗੋਬਿੰਦ ਹਰਿ ਰਸੁ ਪਾਰਬ੍ਰਹਮ ਇਕ ਰੰਗ ॥੧॥ ਹਰਿ ਕੋ ਨਾਮੁ ਜਪੀਐ ਨੀਤਿ ॥ ਸਾਸਿ ਸਾਸਿ ਧਿਆਇ ਸੋ ਪ੍ਰਭੁ ਤਿਆਗਿ ਅਵਰ ਪਰੀਤਿ ॥੧॥ ਰਹਾਉ ॥ ਕਰਣ ਕਾਰਣ ਸਮਰਥ ਸੋ ਪ੍ਰਭੁ ਜੀਅ ਦਾਤਾ ਆਪਿ ॥ ਤਿਆਗਿ ਸਗਲ ਸਿਆਣਪਾ ਆਠ ਪਹਰ ਪ੍ਰਭੁ ਜਾਪਿ ॥੨॥ ਮੀਤੁ ਸਖਾ ਸਹਾਇ ਸੰਗੀ ਊਚ ਅਗਮ ਅਪਾਰੁ ॥ ਚਰਣ ਕਮਲ ਬਸਾਇ ਹਿਰਦੈ ਜੀਅ ਕੋ ਆਧਾਰੁ ॥੩॥ ਕਰਿ ਕਿਰਪਾ ਪ੍ਰਭ ਪਾਰਬ੍ਰਹਮ ਗੁਣ ਤੇਰਾ ਜਸੁ ਗਾਉ ॥ ਸਰਬ ਸੂਖ ਵਡੀ ਵਡਿਆਈ ਜਪਿ ਜੀਵੈ ਨਾਨਕੁ ਨਾਉ ॥੪॥੩॥੧੩੮॥

Leave a Reply

Powered By Indic IME