ਆਸਾ ਮਹਲਾ ੫ ॥ ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ ਸੰਗਿ ॥ ਹਰਿ ਹਰਿ ਨਾਮੁ ਚਰਾਵਹੁ ਰੰਗਨਿ ਆਪੇ ਹੀ ਪ੍ਰਭ ਰੰਗਿ ॥੧॥ ਮਨ ਮਹਿ ਰਾਮ ਨਾਮਾ ਜਾਪਿ ॥ ਕਰਿ ਕਿਰਪਾ ਵਸਹੁ ਮੇਰੈ ਹਿਰਦੈ ਹੋਇ ਸਹਾਈ ਆਪਿ ॥੧॥ ਰਹਾਉ ॥ ਸੁਣਿ ਸੁਣਿ ਨਾਮੁ ਤੁਮਾਰਾ ਪ੍ਰੀਤਮ ਪ੍ਰਭੁ ਪੇਖਨ ਕਾ ਚਾਉ ॥ ਦਇਆ ਕਰਹੁ ਕਿਰਮ ਅਪੁਨੇ ਕਉ ਇਹੈ ਮਨੋਰਥੁ ਸੁਆਉ ॥੨॥ ਤਨੁ ਧਨੁ ਤੇਰਾ ਤੂੰ ਪ੍ਰਭੁ ਮੇਰਾ ਹਮਰੈ ਵਸਿ ਕਿਛੁ ਨਾਹਿ ॥ ਜਿਉ ਜਿਉ ਰਾਖਹਿ ਤਿਉ ਤਿਉ ਰਹਣਾ ਤੇਰਾ ਦੀਆ ਖਾਹਿ ॥੩॥ ਜਨਮ ਜਨਮ ਕੇ ਕਿਲਵਿਖ ਕਾਟੈ ਮਜਨੁ ਹਰਿ ਜਨ ਧੂਰਿ ॥ ਭਾਇ ਭਗਤਿ ਭਰਮ ਭਉ ਨਾਸੈ ਹਰਿ ਨਾਨਕ ਸਦਾ ਹਜੂਰਿ ॥੪॥੪॥੧੩੯॥
Scroll