ਆਸਾ ਮਹਲਾ ੫ ॥ ਅਗਮ ਅਗੋਚਰੁ ਦਰਸੁ ਤੇਰਾ ਸੋ ਪਾਏ ਜਿਸੁ ਮਸਤਕਿ ਭਾਗੁ ॥ ਆਪਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਸਤਿਗੁਰਿ ਬਖਸਿਆ ਹਰਿ ਨਾਮੁ ॥੧॥ ਕਲਿਜੁਗੁ ਉਧਾਰਿਆ ਗੁਰਦੇਵ ॥ ਮਲ ਮੂਤ ਮੂੜ ਜਿ ਮੁਘਦ ਹੋਤੇ ਸਭਿ ਲਗੇ ਤੇਰੀ ਸੇਵ ॥੧॥ ਰਹਾਉ ॥ ਤੂ ਆਪਿ ਕਰਤਾ ਸਭ ਸ੍ਰਿਸਟਿ ਧਰਤਾ ਸਭ ਮਹਿ ਰਹਿਆ ਸਮਾਇ ॥ ਧਰਮ ਰਾਜਾ ਬਿਸਮਾਦੁ ਹੋਆ ਸਭ ਪਈ ਪੈਰੀ ਆਇ ॥੨॥ ਸਤਜੁਗੁ ਤ੍ਰੇਤਾ ਦੁਆਪਰੁ ਭਣੀਐ ਕਲਿਜੁਗੁ ਊਤਮੋ ਜੁਗਾ ਮਾਹਿ ॥ ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਕੋਈ ਨ ਪਕੜੀਐ ਕਿਸੈ ਥਾਇ ॥੩॥ ਹਰਿ ਜੀਉ ਸੋਈ ਕਰਹਿ ਜਿ ਭਗਤ ਤੇਰੇ ਜਾਚਹਿ ਏਹੁ ਤੇਰਾ ਬਿਰਦੁ ॥ ਕਰ ਜੋੜਿ ਨਾਨਕ ਦਾਨੁ ਮਾਗੈ ਅਪਣਿਆ ਸੰਤਾ ਦੇਹਿ ਹਰਿ ਦਰਸੁ ॥੪॥੫॥੧੪੦॥

Leave a Reply

Powered By Indic IME