ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥੩੭॥

Leave a Reply

Powered By Indic IME