ਆਸਾਵਰੀ ਮਹਲਾ ੫ ॥ ਏਕਾ ਓਟ ਗਹੁ ਹਾਂ ॥ ਗੁਰ ਕਾ ਸਬਦੁ ਕਹੁ ਹਾਂ ॥ ਆਗਿਆ ਸਤਿ ਸਹੁ ਹਾਂ ॥ ਮਨਹਿ ਨਿਧਾਨੁ ਲਹੁ ਹਾਂ ॥ ਸੁਖਹਿ ਸਮਾਈਐ ਮੇਰੇ ਮਨਾ ॥੧॥ ਰਹਾਉ ॥ ਜੀਵਤ ਜੋ ਮਰੈ ਹਾਂ ॥ ਦੁਤਰੁ ਸੋ ਤਰੈ ਹਾਂ ॥ ਸਭ ਕੀ ਰੇਨੁ ਹੋਇ ਹਾਂ ॥ ਨਿਰਭਉ ਕਹਉ ਸੋਇ ਹਾਂ ॥ ਮਿਟੇ ਅੰਦੇਸਿਆ ਹਾਂ ॥ ਸੰਤ ਉਪਦੇਸਿਆ ਮੇਰੇ ਮਨਾ ॥੧॥ ਜਿਸੁ ਜਨ ਨਾਮ ਸੁਖੁ ਹਾਂ ॥ ਤਿਸੁ ਨਿਕਟਿ ਨ ਕਦੇ ਦੁਖੁ ਹਾਂ ॥ ਜੋ ਹਰਿ ਹਰਿ ਜਸੁ ਸੁਨੇ ਹਾਂ ॥ ਸਭੁ ਕੋ ਤਿਸੁ ਮੰਨੇ ਹਾਂ ॥ ਸਫਲੁ ਸੁ ਆਇਆ ਹਾਂ ॥ ਨਾਨਕ ਪ੍ਰਭ ਭਾਇਆ ਮੇਰੇ ਮਨਾ ॥੨॥੪॥੧੬੦॥
Scroll