ਆਸਾਵਰੀ ਮਹਲਾ ੫ ॥ ਮਿਲਿ ਹਰਿ ਜਸੁ ਗਾਈਐ ਹਾਂ ॥ ਪਰਮ ਪਦੁ ਪਾਈਐ ਹਾਂ ॥ ਉਆ ਰਸ ਜੋ ਬਿਧੇ ਹਾਂ ॥ ਤਾ ਕਉ ਸਗਲ ਸਿਧੇ ਹਾਂ ॥ ਅਨਦਿਨੁ ਜਾਗਿਆ ਹਾਂ ॥ ਨਾਨਕ ਬਡਭਾਗਿਆ ਮੇਰੇ ਮਨਾ ॥੧॥ ਰਹਾਉ ॥ ਸੰਤ ਪਗ ਧੋਈਐ ਹਾਂ ॥ ਦੁਰਮਤਿ ਖੋਈਐ ਹਾਂ ॥ ਦਾਸਹ ਰੇਨੁ ਹੋਇ ਹਾਂ ॥ ਬਿਆਪੈ ਦੁਖੁ ਨ ਕੋਇ ਹਾਂ ॥ ਭਗਤਾਂ ਸਰਨਿ ਪਰੁ ਹਾਂ ॥ ਜਨਮਿ ਨ ਕਦੇ ਮਰੁ ਹਾਂ ॥ ਅਸਥਿਰੁ ਸੇ ਭਏ ਹਾਂ ॥ ਹਰਿ ਹਰਿ ਜਿਨ੍ਹ੍ਹ ਜਪਿ ਲਏ ਮੇਰੇ ਮਨਾ ॥੧॥ ਸਾਜਨੁ ਮੀਤੁ ਤੂੰ ਹਾਂ ॥ ਨਾਮੁ ਦ੍ਰਿੜਾਇ ਮੂੰ ਹਾਂ ॥ ਤਿਸੁ ਬਿਨੁ ਨਾਹਿ ਕੋਇ ਹਾਂ ॥ ਮਨਹਿ ਅਰਾਧਿ ਸੋਇ ਹਾਂ ॥ ਨਿਮਖ ਨ ਵੀਸਰੈ ਹਾਂ ॥ ਤਿਸੁ ਬਿਨੁ ਕਿਉ ਸਰੈ ਹਾਂ ॥ ਗੁਰ ਕਉ ਕੁਰਬਾਨੁ ਜਾਉ ਹਾਂ ॥ ਨਾਨਕੁ ਜਪੇ ਨਾਉ ਮੇਰੇ ਮਨਾ ॥੨॥੫॥੧੬੧॥

Leave a Reply

Powered By Indic IME