ਆਸਾਵਰੀ ਮਹਲਾ ੫ ॥ ਕਾਰਨ ਕਰਨ ਤੂੰ ਹਾਂ ॥ ਅਵਰੁ ਨਾ ਸੁਝੈ ਮੂੰ ਹਾਂ ॥ ਕਰਹਿ ਸੁ ਹੋਈਐ ਹਾਂ ॥ ਸਹਜਿ ਸੁਖਿ ਸੋਈਐ ਹਾਂ ॥ ਧੀਰਜ ਮਨਿ ਭਏ ਹਾਂ ॥ ਪ੍ਰਭ ਕੈ ਦਰਿ ਪਏ ਮੇਰੇ ਮਨਾ ॥੧॥ ਰਹਾਉ ॥ ਸਾਧੂ ਸੰਗਮੇ ਹਾਂ ॥ ਪੂਰਨ ਸੰਜਮੇ ਹਾਂ ॥ ਜਬ ਤੇ ਛੁਟੇ ਆਪ ਹਾਂ ॥ ਤਬ ਤੇ ਮਿਟੇ ਤਾਪ ਹਾਂ ॥ ਕਿਰਪਾ ਧਾਰੀਆ ਹਾਂ ॥ ਪਤਿ ਰਖੁ ਬਨਵਾਰੀਆ ਮੇਰੇ ਮਨਾ ॥੧॥ ਇਹੁ ਸੁਖੁ ਜਾਨੀਐ ਹਾਂ ॥ ਹਰਿ ਕਰੇ ਸੁ ਮਾਨੀਐ ਹਾਂ ॥ ਮੰਦਾ ਨਾਹਿ ਕੋਇ ਹਾਂ ॥ ਸੰਤ ਕੀ ਰੇਨ ਹੋਇ ਹਾਂ ॥ ਆਪੇ ਜਿਸੁ ਰਖੈ ਹਾਂ ॥ ਹਰਿ ਅੰਮ੍ਰਿਤੁ ਸੋ ਚਖੈ ਮੇਰੇ ਮਨਾ ॥੨॥ ਜਿਸ ਕਾ ਨਾਹਿ ਕੋਇ ਹਾਂ ॥ ਤਿਸ ਕਾ ਪ੍ਰਭੂ ਸੋਇ ਹਾਂ ॥ ਅੰਤਰਗਤਿ ਬੁਝੈ ਹਾਂ ॥ ਸਭੁ ਕਿਛੁ ਤਿਸੁ ਸੁਝੈ ਹਾਂ ॥ ਪਤਿਤ ਉਧਾਰਿ ਲੇਹੁ ਹਾਂ ॥ ਨਾਨਕ ਅਰਦਾਸਿ ਏਹੁ ਮੇਰੇ ਮਨਾ ॥੩॥੬॥੧੬੨॥

Leave a Reply

Powered By Indic IME