ਰਾਗੁ ਆਸਾ ਮਹਲਾ ੧ ॥ ਆਪੁ ਵੀਚਾਰੈ ਸੁ ਪਰਖੇ ਹੀਰਾ ॥ ਏਕ ਦ੍ਰਿਸਟਿ ਤਾਰੇ ਗੁਰ ਪੂਰਾ ॥ ਗੁਰੁ ਮਾਨੈ ਮਨ ਤੇ ਮਨੁ ਧੀਰਾ ॥੧॥ ਐਸਾ ਸਾਹੁ ਸਰਾਫੀ ਕਰੈ ॥ ਸਾਚੀ ਨਦਰਿ ਏਕ ਲਿਵ ਤਰੈ ॥੧॥ ਰਹਾਉ ॥ ਪੂੰਜੀ ਨਾਮੁ ਨਿਰੰਜਨ ਸਾਰੁ ॥ ਨਿਰਮਲੁ ਸਾਚਿ ਰਤਾ ਪੈਕਾਰੁ ॥ ਸਿਫਤਿ ਸਹਜ ਘਰਿ ਗੁਰੁ ਕਰਤਾਰੁ ॥੨॥ ਆਸਾ ਮਨਸਾ ਸਬਦਿ ਜਲਾਏ ॥ ਰਾਮ ਨਰਾਇਣੁ ਕਹੈ ਕਹਾਏ ॥ ਗੁਰ ਤੇ ਵਾਟ ਮਹਲੁ ਘਰੁ ਪਾਏ ॥੩॥ ਕੰਚਨ ਕਾਇਆ ਜੋਤਿ ਅਨੂਪੁ ॥ ਤ੍ਰਿਭਵਣ ਦੇਵਾ ਸਗਲ ਸਰੂਪੁ ॥ ਮੈ ਸੋ ਧਨੁ ਪਲੈ ਸਾਚੁ ਅਖੂਟੁ ॥੪॥ ਪੰਚ ਤੀਨਿ ਨਵ ਚਾਰਿ ਸਮਾਵੈ ॥ ਧਰਣਿ ਗਗਨੁ ਕਲ ਧਾਰਿ ਰਹਾਵੈ ॥ ਬਾਹਰਿ ਜਾਤਉ ਉਲਟਿ ਪਰਾਵੈ ॥੫॥ ਮੂਰਖੁ ਹੋਇ ਨ ਆਖੀ ਸੂਝੈ ॥ ਜਿਹਵਾ ਰਸੁ ਨਹੀ ਕਹਿਆ ਬੂਝੈ ॥ ਬਿਖੁ ਕਾ ਮਾਤਾ ਜਗ ਸਿਉ ਲੂਝੈ ॥੬॥ ਊਤਮ ਸੰਗਤਿ ਊਤਮੁ ਹੋਵੈ ॥ ਗੁਣ ਕਉ ਧਾਵੈ ਅਵਗਣ ਧੋਵੈ ॥ ਬਿਨੁ ਗੁਰ ਸੇਵੇ ਸਹਜੁ ਨ ਹੋਵੈ ॥੭॥ ਹੀਰਾ ਨਾਮੁ ਜਵੇਹਰ ਲਾਲੁ ॥ ਮਨੁ ਮੋਤੀ ਹੈ ਤਿਸ ਕਾ ਮਾਲੁ ॥ ਨਾਨਕ ਪਰਖੈ ਨਦਰਿ ਨਿਹਾਲੁ ॥੮॥੫॥
Scroll