ਆਸਾ ਮਹਲਾ ੧ ॥ ਗੁਰਮੁਖਿ ਗਿਆਨੁ ਧਿਆਨੁ ਮਨਿ ਮਾਨੁ ॥ ਗੁਰਮੁਖਿ ਮਹਲੀ ਮਹਲੁ ਪਛਾਨੁ ॥ ਗੁਰਮੁਖਿ ਸੁਰਤਿ ਸਬਦੁ ਨੀਸਾਨੁ ॥੧॥ ਐਸੇ ਪ੍ਰੇਮ ਭਗਤਿ ਵੀਚਾਰੀ ॥ ਗੁਰਮੁਖਿ ਸਾਚਾ ਨਾਮੁ ਮੁਰਾਰੀ ॥੧॥ ਰਹਾਉ ॥ ਅਹਿਨਿਸਿ ਨਿਰਮਲੁ ਥਾਨਿ ਸੁਥਾਨੁ ॥ ਤੀਨ ਭਵਨ ਨਿਹਕੇਵਲ ਗਿਆਨੁ ॥ ਸਾਚੇ ਗੁਰ ਤੇ ਹੁਕਮੁ ਪਛਾਨੁ ॥੨॥ ਸਾਚਾ ਹਰਖੁ ਨਾਹੀ ਤਿਸੁ ਸੋਗੁ ॥ ਅੰਮ੍ਰਿਤੁ ਗਿਆਨੁ ਮਹਾ ਰਸੁ ਭੋਗੁ ॥ ਪੰਚ ਸਮਾਈ ਸੁਖੀ ਸਭੁ ਲੋਗੁ ॥੩॥ ਸਗਲੀ ਜੋਤਿ ਤੇਰਾ ਸਭੁ ਕੋਈ ॥ ਆਪੇ ਜੋੜਿ ਵਿਛੋੜੇ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥੪॥ ਢਾਹਿ ਉਸਾਰੇ ਹੁਕਮਿ ਸਮਾਵੈ ॥ ਹੁਕਮੋ ਵਰਤੈ ਜੋ ਤਿਸੁ ਭਾਵੈ ॥ ਗੁਰ ਬਿਨੁ ਪੂਰਾ ਕੋਇ ਨ ਪਾਵੈ ॥੫॥ ਬਾਲਕ ਬਿਰਧਿ ਨ ਸੁਰਤਿ ਪਰਾਨਿ ॥ ਭਰਿ ਜੋਬਨਿ ਬੂਡੈ ਅਭਿਮਾਨਿ ॥ ਬਿਨੁ ਨਾਵੈ ਕਿਆ ਲਹਸਿ ਨਿਦਾਨਿ ॥੬॥ ਜਿਸ ਕਾ ਅਨੁ ਧਨੁ ਸਹਜਿ ਨ ਜਾਨਾ ॥ ਭਰਮਿ ਭੁਲਾਨਾ ਫਿਰਿ ਪਛੁਤਾਨਾ ॥ ਗਲਿ ਫਾਹੀ ਬਉਰਾ ਬਉਰਾਨਾ ॥੭॥ ਬੂਡਤ ਜਗੁ ਦੇਖਿਆ ਤਉ ਡਰਿ ਭਾਗੇ ॥ ਸਤਿਗੁਰਿ ਰਾਖੇ ਸੇ ਵਡਭਾਗੇ ॥ ਨਾਨਕ ਗੁਰ ਕੀ ਚਰਣੀ ਲਾਗੇ ॥੮॥੬॥
Scroll