ਆਸਾ ਮਹਲਾ ੧ ॥ ਗਾਵਹਿ ਗੀਤੇ ਚੀਤਿ ਅਨੀਤੇ ॥ ਰਾਗ ਸੁਣਾਇ ਕਹਾਵਹਿ ਬੀਤੇ ॥ ਬਿਨੁ ਨਾਵੈ ਮਨਿ ਝੂਠੁ ਅਨੀਤੇ ॥੧॥ ਕਹਾ ਚਲਹੁ ਮਨ ਰਹਹੁ ਘਰੇ ॥ ਗੁਰਮੁਖਿ ਰਾਮ ਨਾਮਿ ਤ੍ਰਿਪਤਾਸੇ ਖੋਜਤ ਪਾਵਹੁ ਸਹਜਿ ਹਰੇ ॥੧॥ ਰਹਾਉ ॥ ਕਾਮੁ ਕ੍ਰੋਧੁ ਮਨਿ ਮੋਹੁ ਸਰੀਰਾ ॥ ਲਬੁ ਲੋਭੁ ਅਹੰਕਾਰੁ ਸੁ ਪੀਰਾ ॥ ਰਾਮ ਨਾਮ ਬਿਨੁ ਕਿਉ ਮਨੁ ਧੀਰਾ ॥੨॥ ਅੰਤਰਿ ਨਾਵਣੁ ਸਾਚੁ ਪਛਾਣੈ ॥ ਅੰਤਰ ਕੀ ਗਤਿ ਗੁਰਮੁਖਿ ਜਾਣੈ ॥ ਸਾਚ ਸਬਦ ਬਿਨੁ ਮਹਲੁ ਨ ਪਛਾਣੈ ॥੩॥ ਨਿਰੰਕਾਰ ਮਹਿ ਆਕਾਰੁ ਸਮਾਵੈ ॥ ਅਕਲ ਕਲਾ ਸਚੁ ਸਾਚਿ ਟਿਕਾਵੈ ॥ ਸੋ ਨਰੁ ਗਰਭ ਜੋਨਿ ਨਹੀ ਆਵੈ ॥੪॥ ਜਹਾਂ ਨਾਮੁ ਮਿਲੈ ਤਹ ਜਾਉ ॥ ਗੁਰ ਪਰਸਾਦੀ ਕਰਮ ਕਮਾਉ ॥ ਨਾਮੇ ਰਾਤਾ ਹਰਿ ਗੁਣ ਗਾਉ ॥੫॥ ਗੁਰ ਸੇਵਾ ਤੇ ਆਪੁ ਪਛਾਤਾ ॥ ਅੰਮ੍ਰਿਤ ਨਾਮੁ ਵਸਿਆ ਸੁਖਦਾਤਾ ॥ ਅਨਦਿਨੁ ਬਾਣੀ ਨਾਮੇ ਰਾਤਾ ॥੬॥ ਮੇਰਾ ਪ੍ਰਭੁ ਲਾਏ ਤਾ ਕੋ ਲਾਗੈ ॥ ਹਉਮੈ ਮਾਰੇ ਸਬਦੇ ਜਾਗੈ ॥ ਐਥੈ ਓਥੈ ਸਦਾ ਸੁਖੁ ਆਗੈ ॥੭॥ ਮਨੁ ਚੰਚਲੁ ਬਿਧਿ ਨਾਹੀ ਜਾਣੈ ॥ ਮਨਮੁਖਿ ਮੈਲਾ ਸਬਦੁ ਨ ਪਛਾਣੈ ॥ ਗੁਰਮੁਖਿ ਨਿਰਮਲੁ ਨਾਮੁ ਵਖਾਣੈ ॥੮॥ ਹਰਿ ਜੀਉ ਆਗੈ ਕਰੀ ਅਰਦਾਸਿ ॥ ਸਾਧੂ ਜਨ ਸੰਗਤਿ ਹੋਇ ਨਿਵਾਸੁ ॥ ਕਿਲਵਿਖ ਦੁਖ ਕਾਟੇ ਹਰਿ ਨਾਮੁ ਪ੍ਰਗਾਸੁ ॥੯॥ ਕਰਿ ਬੀਚਾਰੁ ਆਚਾਰੁ ਪਰਾਤਾ ॥ ਸਤਿਗੁਰ ਬਚਨੀ ਏਕੋ ਜਾਤਾ ॥ ਨਾਨਕ ਰਾਮ ਨਾਮਿ ਮਨੁ ਰਾਤਾ ॥੧੦॥੭॥

Leave a Reply

Powered By Indic IME