ਆਸਾ ਮਹਲਾ ੧ ॥ ਮਨੁ ਮੈਗਲੁ ਸਾਕਤੁ ਦੇਵਾਨਾ ॥ ਬਨ ਖੰਡਿ ਮਾਇਆ ਮੋਹਿ ਹੈਰਾਨਾ ॥ ਇਤ ਉਤ ਜਾਹਿ ਕਾਲ ਕੇ ਚਾਪੇ ॥ ਗੁਰਮੁਖਿ ਖੋਜਿ ਲਹੈ ਘਰੁ ਆਪੇ ॥੧॥ ਬਿਨੁ ਗੁਰ ਸਬਦੈ ਮਨੁ ਨਹੀ ਠਉਰਾ ॥ ਸਿਮਰਹੁ ਰਾਮ ਨਾਮੁ ਅਤਿ ਨਿਰਮਲੁ ਅਵਰ ਤਿਆਗਹੁ ਹਉਮੈ ਕਉਰਾ ॥੧॥ ਰਹਾਉ ॥ ਇਹੁ ਮਨੁ ਮੁਗਧੁ ਕਹਹੁ ਕਿਉ ਰਹਸੀ ॥ ਬਿਨੁ ਸਮਝੇ ਜਮ ਕਾ ਦੁਖੁ ਸਹਸੀ ॥ ਆਪੇ ਬਖਸੇ ਸਤਿਗੁਰੁ ਮੇਲੈ ॥ ਕਾਲੁ ਕੰਟਕੁ ਮਾਰੇ ਸਚੁ ਪੇਲੈ ॥੨॥ ਇਹੁ ਮਨੁ ਕਰਮਾ ਇਹੁ ਮਨੁ ਧਰਮਾ ॥ ਇਹੁ ਮਨੁ ਪੰਚ ਤਤੁ ਤੇ ਜਨਮਾ ॥ ਸਾਕਤੁ ਲੋਭੀ ਇਹੁ ਮਨੁ ਮੂੜਾ ॥ ਗੁਰਮੁਖਿ ਨਾਮੁ ਜਪੈ ਮਨੁ ਰੂੜਾ ॥੩॥ ਗੁਰਮੁਖਿ ਮਨੁ ਅਸਥਾਨੇ ਸੋਈ ॥ ਗੁਰਮੁਖਿ ਤ੍ਰਿਭਵਣਿ ਸੋਝੀ ਹੋਈ ॥ ਇਹੁ ਮਨੁ ਜੋਗੀ ਭੋਗੀ ਤਪੁ ਤਾਪੈ ॥ ਗੁਰਮੁਖਿ ਚੀਨ੍ਹ੍ਹੈ ਹਰਿ ਪ੍ਰਭੁ ਆਪੈ ॥੪॥ ਮਨੁ ਬੈਰਾਗੀ ਹਉਮੈ ਤਿਆਗੀ ॥ ਘਟਿ ਘਟਿ ਮਨਸਾ ਦੁਬਿਧਾ ਲਾਗੀ ॥ ਰਾਮ ਰਸਾਇਣੁ ਗੁਰਮੁਖਿ ਚਾਖੈ ॥ ਦਰਿ ਘਰਿ ਮਹਲੀ ਹਰਿ ਪਤਿ ਰਾਖੈ ॥੫॥ ਇਹੁ ਮਨੁ ਰਾਜਾ ਸੂਰ ਸੰਗ੍ਰਾਮਿ ॥ ਇਹੁ ਮਨੁ ਨਿਰਭਉ ਗੁਰਮੁਖਿ ਨਾਮਿ ॥ ਮਾਰੇ ਪੰਚ ਅਪੁਨੈ ਵਸਿ ਕੀਏ ॥ ਹਉਮੈ ਗ੍ਰਾਸਿ ਇਕਤੁ ਥਾਇ ਕੀਏ ॥੬॥ ਗੁਰਮੁਖਿ ਰਾਗ ਸੁਆਦ ਅਨ ਤਿਆਗੇ ॥ ਗੁਰਮੁਖਿ ਇਹੁ ਮਨੁ ਭਗਤੀ ਜਾਗੇ ॥ ਅਨਹਦ ਸੁਣਿ ਮਾਨਿਆ ਸਬਦੁ ਵੀਚਾਰੀ ॥ ਆਤਮੁ ਚੀਨ੍ਹ੍ਹਿ ਭਏ ਨਿਰੰਕਾਰੀ ॥੭॥ ਇਹੁ ਮਨੁ ਨਿਰਮਲੁ ਦਰਿ ਘਰਿ ਸੋਈ ॥ ਗੁਰਮੁਖਿ ਭਗਤਿ ਭਾਉ ਧੁਨਿ ਹੋਈ ॥ ਅਹਿਨਿਸਿ ਹਰਿ ਜਸੁ ਗੁਰ ਪਰਸਾਦਿ ॥ ਘਟਿ ਘਟਿ ਸੋ ਪ੍ਰਭੁ ਆਦਿ ਜੁਗਾਦਿ ॥੮॥ ਰਾਮ ਰਸਾਇਣਿ ਇਹੁ ਮਨੁ ਮਾਤਾ ॥ ਸਰਬ ਰਸਾਇਣੁ ਗੁਰਮੁਖਿ ਜਾਤਾ ॥ ਭਗਤਿ ਹੇਤੁ ਗੁਰ ਚਰਣ ਨਿਵਾਸਾ ॥ ਨਾਨਕ ਹਰਿ ਜਨ ਕੇ ਦਾਸਨਿ ਦਾਸਾ ॥੯॥੮॥

Leave a Reply

Powered By Indic IME