ਆਸਾ ਮਹਲਾ ੫ ॥ ਗੁਰ ਕੈ ਸਬਦਿ ਬਨਾਵਹੁ ਇਹੁ ਮਨੁ ॥ ਗੁਰ ਕਾ ਦਰਸਨੁ ਸੰਚਹੁ ਹਰਿ ਧਨੁ ॥੧॥ ਊਤਮ ਮਤਿ ਮੇਰੈ ਰਿਦੈ ਤੂੰ ਆਉ ॥ ਧਿਆਵਉ ਗਾਵਉ ਗੁਣ ਗੋਵਿੰਦਾ ਅਤਿ ਪ੍ਰੀਤਮ ਮੋਹਿ ਲਾਗੈ ਨਾਉ ॥੧॥ ਰਹਾਉ ॥ ਤ੍ਰਿਪਤਿ ਅਘਾਵਨੁ ਸਾਚੈ ਨਾਇ ॥ ਅਠਸਠਿ ਮਜਨੁ ਸੰਤ ਧੂਰਾਇ ॥੨॥ ਸਭ ਮਹਿ ਜਾਨਉ ਕਰਤਾ ਏਕ ॥ ਸਾਧਸੰਗਤਿ ਮਿਲਿ ਬੁਧਿ ਬਿਬੇਕ ॥੩॥ ਦਾਸੁ ਸਗਲ ਕਾ ਛੋਡਿ ਅਭਿਮਾਨੁ ॥ ਨਾਨਕ ਕਉ ਗੁਰਿ ਦੀਨੋ ਦਾਨੁ ॥੪॥੨੫॥
Scroll