ਸੋ ਦਰੁ ਰਾਗੁ ਆਸਾ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥ ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥ ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥

Leave a Reply

Powered By Indic IME