ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਜਿਨ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ ॥ ਸੇ ਸਿਰ ਕਾਤੀ ਮੁੰਨੀਅਨ੍ਹ੍ਹਿ ਗਲ ਵਿਚਿ ਆਵੈ ਧੂੜਿ ॥ ਮਹਲਾ ਅੰਦਰਿ ਹੋਦੀਆ ਹੁਣਿ ਬਹਣਿ ਨ ਮਿਲਨ੍ਹ੍ਹਿ ਹਦੂਰਿ ॥੧॥ ਆਦੇਸੁ ਬਾਬਾ ਆਦੇਸੁ ॥ ਆਦਿ ਪੁਰਖ ਤੇਰਾ ਅੰਤੁ ਨ ਪਾਇਆ ਕਰਿ ਕਰਿ ਦੇਖਹਿ ਵੇਸ ॥੧॥ ਰਹਾਉ ॥ ਜਦਹੁ ਸੀਆ ਵੀਆਹੀਆ ਲਾੜੇ ਸੋਹਨਿ ਪਾਸਿ ॥ ਹੀਡੋਲੀ ਚੜਿ ਆਈਆ ਦੰਦ ਖੰਡ ਕੀਤੇ ਰਾਸਿ ॥ ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥੨॥ ਇਕੁ ਲਖੁ ਲਹਨ੍ਹ੍ਹਿ ਬਹਿਠੀਆ ਲਖੁ ਲਹਨ੍ਹ੍ਹਿ ਖੜੀਆ ॥ ਗਰੀ ਛੁਹਾਰੇ ਖਾਂਦੀਆ ਮਾਣਨ੍ਹ੍ਹਿ ਸੇਜੜੀਆ ॥ ਤਿਨ੍ਹ੍ਹ ਗਲਿ ਸਿਲਕਾ ਪਾਈਆ ਤੁਟਨ੍ਹ੍ਹਿ ਮੋਤਸਰੀਆ ॥੩॥ ਧਨੁ ਜੋਬਨੁ ਦੁਇ ਵੈਰੀ ਹੋਏ ਜਿਨ੍ਹ੍ਹੀ ਰਖੇ ਰੰਗੁ ਲਾਇ ॥ ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ ॥ ਜੇ ਤਿਸੁ ਭਾਵੈ ਦੇ ਵਡਿਆਈ ਜੇ ਭਾਵੈ ਦੇਇ ਸਜਾਇ ॥੪॥ ਅਗੋ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ ॥ ਸਾਹਾਂ ਸੁਰਤਿ ਗਵਾਈਆ ਰੰਗਿ ਤਮਾਸੈ ਚਾਇ ॥ ਬਾਬਰਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ ॥੫॥ ਇਕਨਾ ਵਖਤ ਖੁਆਈਅਹਿ ਇਕਨ੍ਹ੍ਹਾ ਪੂਜਾ ਜਾਇ ॥ ਚਉਕੇ ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥ ਰਾਮੁ ਨ ਕਬਹੂ ਚੇਤਿਓ ਹੁਣਿ ਕਹਣਿ ਨ ਮਿਲੈ ਖੁਦਾਇ ॥੬॥ ਇਕਿ ਘਰਿ ਆਵਹਿ ਆਪਣੈ ਇਕਿ ਮਿਲਿ ਮਿਲਿ ਪੁਛਹਿ ਸੁਖ ॥ ਇਕਨ੍ਹ੍ਹਾ ਏਹੋ ਲਿਖਿਆ ਬਹਿ ਬਹਿ ਰੋਵਹਿ ਦੁਖ ॥ ਜੋ ਤਿਸੁ ਭਾਵੈ ਸੋ ਥੀਐ ਨਾਨਕ ਕਿਆ ਮਾਨੁਖ ॥੭॥੧੧॥
Scroll