ੴ ਸਤਿਗੁਰ ਪ੍ਰਸਾਦਿ ॥ ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥ ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥ ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥੧॥ ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥੧॥ ਰਹਾਉ ॥ ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥ ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥੨॥ ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥ ਤੁਮ ਰੋਵਹੁਗੇ ਓਸ ਨੋ ਤੁਮ੍ਹ੍ਹ ਕਉ ਕਉਣੁ ਰੋਈ ॥੩॥ ਧੰਧਾ ਪਿਟਿਹੁ ਭਾਈਹੋ ਤੁਮ੍ਹ੍ਹ ਕੂੜੁ ਕਮਾਵਹੁ ॥ ਓਹੁ ਨ ਸੁਣਈ ਕਤ ਹੀ ਤੁਮ੍ਹ੍ਹ ਲੋਕ ਸੁਣਾਵਹੁ ॥੪॥ ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥ ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥੫॥ ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥ ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥੬॥ ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥ ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥ ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥ ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥੮॥ ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥ ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥੯॥ ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥ ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥੧੦॥੧੩॥

Leave a Reply

Powered By Indic IME