ਆਸਾ ਮਹਲਾ ੧ ॥ ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥ ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥੧॥ ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ ॥ ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ ॥੧॥ ਰਹਾਉ ॥ ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ ॥ ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥੨॥ ਇਹੁ ਮਨੁ ਰਾਜਾ ਲੋਭੀਆ ਲੁਭਤਉ ਲੋਭਾਈ ॥ ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥੩॥ ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥ ਮਨਮੁਖੁ ਸਚਿ ਨ ਭੀਜਈ ਕੂੜੁ ਕੂੜਿ ਗਡਾਵੈ ॥੪॥ ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ ॥ ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥੫॥ ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ ॥ ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥੬॥ ਮਨਮੁਖ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ ॥ ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥੭॥ ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ ॥ ਨਾਨਕ ਨਾਮੁ ਨ ਵੀਸਰੈ ਮਥਿ ਅੰਮ੍ਰਿਤੁ ਪੀਆ ॥੮॥੧੫॥

Leave a Reply

Powered By Indic IME