ਆਸਾ ਮਹਲਾ ੧ ॥ ਚਲੇ ਚਲਣਹਾਰ ਵਾਟ ਵਟਾਇਆ ॥ ਧੰਧੁ ਪਿਟੇ ਸੰਸਾਰੁ ਸਚੁ ਨ ਭਾਇਆ ॥੧॥ ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ ॥ ਮਮਤਾ ਮੋਹੁ ਵਿਸਰਜਿਆ ਅਪਨੈ ਘਰਿ ਆਇਆ ॥੧॥ ਰਹਾਉ ॥ ਸਚਿ ਮਿਲੈ ਸਚਿਆਰੁ ਕੂੜਿ ਨ ਪਾਈਐ ॥ ਸਚੇ ਸਿਉ ਚਿਤੁ ਲਾਇ ਬਹੁੜਿ ਨ ਆਈਐ ॥੨॥ ਮੋਇਆ ਕਉ ਕਿਆ ਰੋਵਹੁ ਰੋਇ ਨ ਜਾਣਹੂ ॥ ਰੋਵਹੁ ਸਚੁ ਸਲਾਹਿ ਹੁਕਮੁ ਪਛਾਣਹੂ ॥੩॥ ਹੁਕਮੀ ਵਜਹੁ ਲਿਖਾਇ ਆਇਆ ਜਾਣੀਐ ॥ ਲਾਹਾ ਪਲੈ ਪਾਇ ਹੁਕਮੁ ਸਿਞਾਣੀਐ ॥੪॥ ਹੁਕਮੀ ਪੈਧਾ ਜਾਇ ਦਰਗਹ ਭਾਣੀਐ ॥ ਹੁਕਮੇ ਹੀ ਸਿਰਿ ਮਾਰ ਬੰਦਿ ਰਬਾਣੀਐ ॥੫॥ ਲਾਹਾ ਸਚੁ ਨਿਆਉ ਮਨਿ ਵਸਾਈਐ ॥ ਲਿਖਿਆ ਪਲੈ ਪਾਇ ਗਰਬੁ ਵਞਾਈਐ ॥੬॥ ਮਨਮੁਖੀਆ ਸਿਰਿ ਮਾਰ ਵਾਦਿ ਖਪਾਈਐ ॥ ਠਗਿ ਮੁਠੀ ਕੂੜਿਆਰ ਬੰਨ੍ਹ੍ਹਿ ਚਲਾਈਐ ॥੭॥ ਸਾਹਿਬੁ ਰਿਦੈ ਵਸਾਇ ਨ ਪਛੋਤਾਵਹੀ ॥ ਗੁਨਹਾਂ ਬਖਸਣਹਾਰੁ ਸਬਦੁ ਕਮਾਵਹੀ ॥੮॥ ਨਾਨਕੁ ਮੰਗੈ ਸਚੁ ਗੁਰਮੁਖਿ ਘਾਲੀਐ ॥ ਮੈ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਲੀਐ ॥੯॥੧੬॥

Leave a Reply

Powered By Indic IME