ਆਸਾ ਮਹਲਾ ੫ ਤਿਪਦੇ ੨ ॥ ਹਰਿ ਰਸੁ ਪੀਵਤ ਸਦ ਹੀ ਰਾਤਾ ॥ ਆਨ ਰਸਾ ਖਿਨ ਮਹਿ ਲਹਿ ਜਾਤਾ ॥ ਹਰਿ ਰਸ ਕੇ ਮਾਤੇ ਮਨਿ ਸਦਾ ਅਨੰਦ ॥ ਆਨ ਰਸਾ ਮਹਿ ਵਿਆਪੈ ਚਿੰਦ ॥੧॥ ਹਰਿ ਰਸੁ ਪੀਵੈ ਅਲਮਸਤੁ ਮਤਵਾਰਾ ॥ ਆਨ ਰਸਾ ਸਭਿ ਹੋਛੇ ਰੇ ॥੧॥ ਰਹਾਉ ॥ ਹਰਿ ਰਸ ਕੀ ਕੀਮਤਿ ਕਹੀ ਨ ਜਾਇ ॥ ਹਰਿ ਰਸੁ ਸਾਧੂ ਹਾਟਿ ਸਮਾਇ ॥ ਲਾਖ ਕਰੋਰੀ ਮਿਲੈ ਨ ਕੇਹ ॥ ਜਿਸਹਿ ਪਰਾਪਤਿ ਤਿਸ ਹੀ ਦੇਹਿ ॥੨॥ ਨਾਨਕ ਚਾਖਿ ਭਏ ਬਿਸਮਾਦੁ ॥ ਨਾਨਕ ਗੁਰ ਤੇ ਆਇਆ ਸਾਦੁ ॥ ਈਤ ਊਤ ਕਤ ਛੋਡਿ ਨ ਜਾਇ ॥ ਨਾਨਕ ਗੀਧਾ ਹਰਿ ਰਸ ਮਾਹਿ ॥੩॥੨੭॥

Leave a Reply

Powered By Indic IME