ਆਸਾ ਮਹਲਾ ੫ ॥ ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥ ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥੧॥ ਸੁਣਿ ਸੁੰਦਰਿ ਸਾਧੂ ਬਚਨ ਉਧਾਰੀ ॥ ਦੂਖ ਭੂਖ ਮਿਟੈ ਤੇਰੋ ਸਹਸਾ ਸੁਖ ਪਾਵਹਿ ਤੂੰ ਸੁਖਮਨਿ ਨਾਰੀ ॥੧॥ ਰਹਾਉ ॥ ਚਰਣ ਪਖਾਰਿ ਕਰਉ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ ॥ ਦਾਸਨ ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥੨॥ ਇਹੀ ਅਚਾਰ ਇਹੀ ਬਿਉਹਾਰਾ ਆਗਿਆ ਮਾਨਿ ਭਗਤਿ ਹੋਇ ਤੁਮ੍ਹ੍ਹਾਰੀ ॥ ਜੋ ਇਹੁ ਮੰਤ੍ਰੁ ਕਮਾਵੈ ਨਾਨਕ ਸੋ ਭਉਜਲੁ ਪਾਰਿ ਉਤਾਰੀ ॥੩॥੨੮॥
Scroll