ਆਸਾ ਮਹਲਾ ੧ ॥ ਕਿਆ ਜੰਗਲੁ ਢੂਢੀ ਜਾਇ ਮੈ ਘਰਿ ਬਨੁ ਹਰੀਆਵਲਾ ॥ ਸਚਿ ਟਿਕੈ ਘਰਿ ਆਇ ਸਬਦਿ ਉਤਾਵਲਾ ॥੧॥ ਜਹ ਦੇਖਾ ਤਹ ਸੋਇ ਅਵਰੁ ਨ ਜਾਣੀਐ ॥ ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ ॥੧॥ ਰਹਾਉ ॥ ਆਪਿ ਮਿਲਾਵੈ ਸਚੁ ਤਾ ਮਨਿ ਭਾਵਈ ॥ ਚਲੈ ਸਦਾ ਰਜਾਇ ਅੰਕਿ ਸਮਾਵਈ ॥੨॥ ਸਚਾ ਸਾਹਿਬੁ ਮਨਿ ਵਸੈ ਵਸਿਆ ਮਨਿ ਸੋਈ ॥ ਆਪੇ ਦੇ ਵਡਿਆਈਆ ਦੇ ਤੋਟਿ ਨ ਹੋਈ ॥੩॥ ਅਬੇ ਤਬੇ ਕੀ ਚਾਕਰੀ ਕਿਉ ਦਰਗਹ ਪਾਵੈ ॥ ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥੪॥ ਆਪਨੜਾ ਮਨੁ ਵੇਚੀਐ ਸਿਰੁ ਦੀਜੈ ਨਾਲੇ ॥ ਗੁਰਮੁਖਿ ਵਸਤੁ ਪਛਾਣੀਐ ਅਪਨਾ ਘਰੁ ਭਾਲੇ ॥੫॥ ਜੰਮਣ ਮਰਣਾ ਆਖੀਐ ਤਿਨਿ ਕਰਤੈ ਕੀਆ ॥ ਆਪੁ ਗਵਾਇਆ ਮਰਿ ਰਹੇ ਫਿਰਿ ਮਰਣੁ ਨ ਥੀਆ ॥੬॥ ਸਾਈ ਕਾਰ ਕਮਾਵਣੀ ਧੁਰ ਕੀ ਫੁਰਮਾਈ ॥ ਜੇ ਮਨੁ ਸਤਿਗੁਰ ਦੇ ਮਿਲੈ ਕਿਨਿ ਕੀਮਤਿ ਪਾਈ ॥੭॥ ਰਤਨਾ ਪਾਰਖੁ ਸੋ ਧਣੀ ਤਿਨਿ ਕੀਮਤਿ ਪਾਈ ॥ ਨਾਨਕ ਸਾਹਿਬੁ ਮਨਿ ਵਸੈ ਸਚੀ ਵਡਿਆਈ ॥੮॥੧੭॥

Leave a Reply

Powered By Indic IME