ਆਸਾ ਮਹਲਾ ੧ ॥ ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡੁ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥ ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੨॥
Scroll