ਆਸਾ ਮਹਲਾ ੧ ॥ ਜਿਨ੍ਹ੍ਹੀ ਨਾਮੁ ਵਿਸਾਰਿਆ ਦੂਜੈ ਭਰਮਿ ਭੁਲਾਈ ॥ ਮੂਲੁ ਛੋਡਿ ਡਾਲੀ ਲਗੇ ਕਿਆ ਪਾਵਹਿ ਛਾਈ ॥੧॥ ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ ॥ ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੋਈ ॥੧॥ ਰਹਾਉ ॥ ਜਿਨ੍ਹ੍ਹੀ ਏਕੋ ਸੇਵਿਆ ਪੂਰੀ ਮਤਿ ਭਾਈ ॥ ਆਦਿ ਜੁਗਾਦਿ ਨਿਰੰਜਨਾ ਜਨ ਹਰਿ ਸਰਣਾਈ ॥੨॥ ਸਾਹਿਬੁ ਮੇਰਾ ਏਕੁ ਹੈ ਅਵਰੁ ਨਹੀ ਭਾਈ ॥ ਕਿਰਪਾ ਤੇ ਸੁਖੁ ਪਾਇਆ ਸਾਚੇ ਪਰਥਾਈ ॥੩॥ ਗੁਰ ਬਿਨੁ ਕਿਨੈ ਨ ਪਾਇਓ ਕੇਤੀ ਕਹੈ ਕਹਾਏ ॥ ਆਪਿ ਦਿਖਾਵੈ ਵਾਟੜੀਂ ਸਚੀ ਭਗਤਿ ਦ੍ਰਿੜਾਏ ॥੪॥ ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥ ਬਿਨੁ ਹਰਿ ਨਾਮ ਨ ਛੂਟਸੀ ਮਰਿ ਨਰਕ ਸਮਾਏ ॥੫॥ ਜਨਮਿ ਮਰੈ ਭਰਮਾਈਐ ਹਰਿ ਨਾਮੁ ਨ ਲੇਵੈ ॥ ਤਾ ਕੀ ਕੀਮਤਿ ਨਾ ਪਵੈ ਬਿਨੁ ਗੁਰ ਕੀ ਸੇਵੈ ॥੬॥ ਜੇਹੀ ਸੇਵ ਕਰਾਈਐ ਕਰਣੀ ਭੀ ਸਾਈ ॥ ਆਪਿ ਕਰੇ ਕਿਸੁ ਆਖੀਐ ਵੇਖੈ ਵਡਿਆਈ ॥੭॥ ਗੁਰ ਕੀ ਸੇਵਾ ਸੋ ਕਰੇ ਜਿਸੁ ਆਪਿ ਕਰਾਏ ॥ ਨਾਨਕ ਸਿਰੁ ਦੇ ਛੂਟੀਐ ਦਰਗਹ ਪਤਿ ਪਾਏ ॥੮॥੧੮॥

Leave a Reply

Powered By Indic IME