ਰਾਗੁ ਆਸਾ ਮਹਲਾ ੧ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮੁੰਧ ਜੋਬਨਿ ਬਾਲੜੀਏ ਮੇਰਾ ਪਿਰੁ ਰਲੀਆਲਾ ਰਾਮ ॥ ਧਨ ਪਿਰ ਨੇਹੁ ਘਣਾ ਰਸਿ ਪ੍ਰੀਤਿ ਦਇਆਲਾ ਰਾਮ ॥ ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ ॥ ਸੇਜਾ ਸੁਹਾਵੀ ਸੰਗਿ ਪਿਰ ਕੈ ਸਾਤ ਸਰ ਅੰਮ੍ਰਿਤ ਭਰੇ ॥ ਕਰਿ ਦਇਆ ਮਇਆ ਦਇਆਲ ਸਾਚੇ ਸਬਦਿ ਮਿਲਿ ਗੁਣ ਗਾਵਓ ॥ ਨਾਨਕਾ ਹਰਿ ਵਰੁ ਦੇਖਿ ਬਿਗਸੀ ਮੁੰਧ ਮਨਿ ਓਮਾਹਓ ॥੧॥ ਮੁੰਧ ਸਹਜਿ ਸਲੋਨੜੀਏ ਇਕ ਪ੍ਰੇਮ ਬਿਨੰਤੀ ਰਾਮ ॥ ਮੈ ਮਨਿ ਤਨਿ ਹਰਿ ਭਾਵੈ ਪ੍ਰਭ ਸੰਗਮਿ ਰਾਤੀ ਰਾਮ ॥ ਪ੍ਰਭ ਪ੍ਰੇਮਿ ਰਾਤੀ ਹਰਿ ਬਿਨੰਤੀ ਨਾਮਿ ਹਰਿ ਕੈ ਸੁਖਿ ਵਸੈ ॥ ਤਉ ਗੁਣ ਪਛਾਣਹਿ ਤਾ ਪ੍ਰਭੁ ਜਾਣਹਿ ਗੁਣਹ ਵਸਿ ਅਵਗਣ ਨਸੈ ॥ ਤੁਧੁ ਬਾਝੁ ਇਕੁ ਤਿਲੁ ਰਹਿ ਨ ਸਾਕਾ ਕਹਣਿ ਸੁਨਣਿ ਨ ਧੀਜਏ ॥ ਨਾਨਕਾ ਪ੍ਰਿਉ ਪ੍ਰਿਉ ਕਰਿ ਪੁਕਾਰੇ ਰਸਨ ਰਸਿ ਮਨੁ ਭੀਜਏ ॥੨॥ ਸਖੀਹੋ ਸਹੇਲੜੀਹੋ ਮੇਰਾ ਪਿਰੁ ਵਣਜਾਰਾ ਰਾਮ ॥ ਹਰਿ ਨਾਮ ਵਣੰਜੜਿਆ ਰਸਿ ਮੋਲਿ ਅਪਾਰਾ ਰਾਮ ॥ ਮੋਲਿ ਅਮੋਲੋ ਸਚ ਘਰਿ ਢੋਲੋ ਪ੍ਰਭ ਭਾਵੈ ਤਾ ਮੁੰਧ ਭਲੀ ॥ ਇਕਿ ਸੰਗਿ ਹਰਿ ਕੈ ਕਰਹਿ ਰਲੀਆ ਹਉ ਪੁਕਾਰੀ ਦਰਿ ਖਲੀ ॥ ਕਰਣ ਕਾਰਣ ਸਮਰਥ ਸ੍ਰੀਧਰ ਆਪਿ ਕਾਰਜੁ ਸਾਰਏ ॥ ਨਾਨਕ ਨਦਰੀ ਧਨ ਸੋਹਾਗਣਿ ਸਬਦੁ ਅਭ ਸਾਧਾਰਏ ॥੩॥ ਹਮ ਘਰਿ ਸਾਚਾ ਸੋਹਿਲੜਾ ਪ੍ਰਭ ਆਇਅੜੇ ਮੀਤਾ ਰਾਮ ॥ ਰਾਵੇ ਰੰਗਿ ਰਾਤੜਿਆ ਮਨੁ ਲੀਅੜਾ ਦੀਤਾ ਰਾਮ ॥ ਆਪਣਾ ਮਨੁ ਦੀਆ ਹਰਿ ਵਰੁ ਲੀਆ ਜਿਉ ਭਾਵੈ ਤਿਉ ਰਾਵਏ ॥ ਤਨੁ ਮਨੁ ਪਿਰ ਆਗੈ ਸਬਦਿ ਸਭਾਗੈ ਘਰਿ ਅੰਮ੍ਰਿਤ ਫਲੁ ਪਾਵਏ ॥ ਬੁਧਿ ਪਾਠਿ ਨ ਪਾਈਐ ਬਹੁ ਚਤੁਰਾਈਐ ਭਾਇ ਮਿਲੈ ਮਨਿ ਭਾਣੇ ॥ ਨਾਨਕ ਠਾਕੁਰ ਮੀਤ ਹਮਾਰੇ ਹਮ ਨਾਹੀ ਲੋਕਾਣੇ ॥੪॥੧॥

Leave a Reply

Powered By Indic IME