ਆਸਾ ਮਹਲਾ ੧ ॥ ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥ ਮੇਰਾ ਮਨੋ ਮੇਰਾ ਮਨੁ ਰਾਤਾ ਲਾਲ ਪਿਆਰੇ ਰਾਮ ॥ ਅਨਦਿਨੁ ਰਾਤਾ ਮਨੁ ਬੈਰਾਗੀ ਸੁੰਨ ਮੰਡਲਿ ਘਰੁ ਪਾਇਆ ॥ ਆਦਿ ਪੁਰਖੁ ਅਪਰੰਪਰੁ ਪਿਆਰਾ ਸਤਿਗੁਰਿ ਅਲਖੁ ਲਖਾਇਆ ॥ ਆਸਣਿ ਬੈਸਣਿ ਥਿਰੁ ਨਾਰਾਇਣੁ ਤਿਤੁ ਮਨੁ ਰਾਤਾ ਵੀਚਾਰੇ ॥ ਨਾਨਕ ਨਾਮਿ ਰਤੇ ਬੈਰਾਗੀ ਅਨਹਦ ਰੁਣ ਝੁਣਕਾਰੇ ॥੧॥ ਤਿਤੁ ਅਗਮ ਤਿਤੁ ਅਗਮ ਪੁਰੇ ਕਹੁ ਕਿਤੁ ਬਿਧਿ ਜਾਈਐ ਰਾਮ ॥ ਸਚੁ ਸੰਜਮੋ ਸਾਰਿ ਗੁਣਾ ਗੁਰ ਸਬਦੁ ਕਮਾਈਐ ਰਾਮ ॥ ਸਚੁ ਸਬਦੁ ਕਮਾਈਐ ਨਿਜ ਘਰਿ ਜਾਈਐ ਪਾਈਐ ਗੁਣੀ ਨਿਧਾਨਾ ॥ ਤਿਤੁ ਸਾਖਾ ਮੂਲੁ ਪਤੁ ਨਹੀ ਡਾਲੀ ਸਿਰਿ ਸਭਨਾ ਪਰਧਾਨਾ ॥ ਜਪੁ ਤਪੁ ਕਰਿ ਕਰਿ ਸੰਜਮ ਥਾਕੀ ਹਠਿ ਨਿਗ੍ਰਹਿ ਨਹੀ ਪਾਈਐ ॥ ਨਾਨਕ ਸਹਜਿ ਮਿਲੇ ਜਗਜੀਵਨ ਸਤਿਗੁਰ ਬੂਝ ਬੁਝਾਈਐ ॥੨॥ ਗੁਰੁ ਸਾਗਰੋ ਰਤਨਾਗਰੁ ਤਿਤੁ ਰਤਨ ਘਣੇਰੇ ਰਾਮ ॥ ਕਰਿ ਮਜਨੋ ਸਪਤ ਸਰੇ ਮਨ ਨਿਰਮਲ ਮੇਰੇ ਰਾਮ ॥ ਨਿਰਮਲ ਜਲਿ ਨ੍ਹ੍ਹਾਏ ਜਾ ਪ੍ਰਭ ਭਾਏ ਪੰਚ ਮਿਲੇ ਵੀਚਾਰੇ ॥ ਕਾਮੁ ਕਰੋਧੁ ਕਪਟੁ ਬਿਖਿਆ ਤਜਿ ਸਚੁ ਨਾਮੁ ਉਰਿ ਧਾਰੇ ॥ ਹਉਮੈ ਲੋਭ ਲਹਰਿ ਲਬ ਥਾਕੇ ਪਾਏ ਦੀਨ ਦਇਆਲਾ ॥ ਨਾਨਕ ਗੁਰ ਸਮਾਨਿ ਤੀਰਥੁ ਨਹੀ ਕੋਈ ਸਾਚੇ ਗੁਰ ਗੋਪਾਲਾ ॥੩॥ ਹਉ ਬਨੁ ਬਨੋ ਦੇਖਿ ਰਹੀ ਤ੍ਰਿਣੁ ਦੇਖਿ ਸਬਾਇਆ ਰਾਮ ॥ ਤ੍ਰਿਭਵਣੋ ਤੁਝਹਿ ਕੀਆ ਸਭੁ ਜਗਤੁ ਸਬਾਇਆ ਰਾਮ ॥ ਤੇਰਾ ਸਭੁ ਕੀਆ ਤੂੰ ਥਿਰੁ ਥੀਆ ਤੁਧੁ ਸਮਾਨਿ ਕੋ ਨਾਹੀ ॥ ਤੂੰ ਦਾਤਾ ਸਭ ਜਾਚਿਕ ਤੇਰੇ ਤੁਧੁ ਬਿਨੁ ਕਿਸੁ ਸਾਲਾਹੀ ॥ ਅਣਮੰਗਿਆ ਦਾਨੁ ਦੀਜੈ ਦਾਤੇ ਤੇਰੀ ਭਗਤਿ ਭਰੇ ਭੰਡਾਰਾ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਨਾਨਕੁ ਕਹੈ ਵੀਚਾਰਾ ॥੪॥੨॥
Scroll