ਆਸਾ ਮਹਲਾ ੧ ॥ ਮੇਰਾ ਮਨੋ ਮੇਰਾ ਮਨੁ ਰਾਤਾ ਰਾਮ ਪਿਆਰੇ ਰਾਮ ॥ ਸਚੁ ਸਾਹਿਬੋ ਆਦਿ ਪੁਰਖੁ ਅਪਰੰਪਰੋ ਧਾਰੇ ਰਾਮ ॥ ਅਗਮ ਅਗੋਚਰੁ ਅਪਰ ਅਪਾਰਾ ਪਾਰਬ੍ਰਹਮੁ ਪਰਧਾਨੋ ॥ ਆਦਿ ਜੁਗਾਦੀ ਹੈ ਭੀ ਹੋਸੀ ਅਵਰੁ ਝੂਠਾ ਸਭੁ ਮਾਨੋ ॥ ਕਰਮ ਧਰਮ ਕੀ ਸਾਰ ਨ ਜਾਣੈ ਸੁਰਤਿ ਮੁਕਤਿ ਕਿਉ ਪਾਈਐ ॥ ਨਾਨਕ ਗੁਰਮੁਖਿ ਸਬਦਿ ਪਛਾਣੈ ਅਹਿਨਿਸਿ ਨਾਮੁ ਧਿਆਈਐ ॥੧॥ ਮੇਰਾ ਮਨੋ ਮੇਰਾ ਮਨੁ ਮਾਨਿਆ ਨਾਮੁ ਸਖਾਈ ਰਾਮ ॥ ਹਉਮੈ ਮਮਤਾ ਮਾਇਆ ਸੰਗਿ ਨ ਜਾਈ ਰਾਮ ॥ ਮਾਤਾ ਪਿਤ ਭਾਈ ਸੁਤ ਚਤੁਰਾਈ ਸੰਗਿ ਨ ਸੰਪੈ ਨਾਰੇ ॥ ਸਾਇਰ ਕੀ ਪੁਤ੍ਰੀ ਪਰਹਰਿ ਤਿਆਗੀ ਚਰਣ ਤਲੈ ਵੀਚਾਰੇ ॥ ਆਦਿ ਪੁਰਖਿ ਇਕੁ ਚਲਤੁ ਦਿਖਾਇਆ ਜਹ ਦੇਖਾ ਤਹ ਸੋਈ ॥ ਨਾਨਕ ਹਰਿ ਕੀ ਭਗਤਿ ਨ ਛੋਡਉ ਸਹਜੇ ਹੋਇ ਸੁ ਹੋਈ ॥੨॥ ਮੇਰਾ ਮਨੋ ਮੇਰਾ ਮਨੁ ਨਿਰਮਲੁ ਸਾਚੁ ਸਮਾਲੇ ਰਾਮ ॥ ਅਵਗਣ ਮੇਟਿ ਚਲੇ ਗੁਣ ਸੰਗਮ ਨਾਲੇ ਰਾਮ ॥ ਅਵਗਣ ਪਰਹਰਿ ਕਰਣੀ ਸਾਰੀ ਦਰਿ ਸਚੈ ਸਚਿਆਰੋ ॥ ਆਵਣੁ ਜਾਵਣੁ ਠਾਕਿ ਰਹਾਏ ਗੁਰਮੁਖਿ ਤਤੁ ਵੀਚਾਰੋ ॥ ਸਾਜਨੁ ਮੀਤੁ ਸੁਜਾਣੁ ਸਖਾ ਤੂੰ ਸਚਿ ਮਿਲੈ ਵਡਿਆਈ ॥ ਨਾਨਕ ਨਾਮੁ ਰਤਨੁ ਪਰਗਾਸਿਆ ਐਸੀ ਗੁਰਮਤਿ ਪਾਈ ॥੩॥ ਸਚੁ ਅੰਜਨੋ ਅੰਜਨੁ ਸਾਰਿ ਨਿਰੰਜਨਿ ਰਾਤਾ ਰਾਮ ॥ ਮਨਿ ਤਨਿ ਰਵਿ ਰਹਿਆ ਜਗਜੀਵਨੋ ਦਾਤਾ ਰਾਮ ॥ ਜਗਜੀਵਨੁ ਦਾਤਾ ਹਰਿ ਮਨਿ ਰਾਤਾ ਸਹਜਿ ਮਿਲੈ ਮੇਲਾਇਆ ॥ ਸਾਧ ਸਭਾ ਸੰਤਾ ਕੀ ਸੰਗਤਿ ਨਦਰਿ ਪ੍ਰਭੂ ਸੁਖੁ ਪਾਇਆ ॥ ਹਰਿ ਕੀ ਭਗਤਿ ਰਤੇ ਬੈਰਾਗੀ ਚੂਕੇ ਮੋਹ ਪਿਆਸਾ ॥ ਨਾਨਕ ਹਉਮੈ ਮਾਰਿ ਪਤੀਣੇ ਵਿਰਲੇ ਦਾਸ ਉਦਾਸਾ ॥੪॥੩॥
Scroll