ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੩ ਛੰਤ ਘਰੁ ੧ ॥ ਹਮ ਘਰੇ ਸਾਚਾ ਸੋਹਿਲਾ ਸਾਚੈ ਸਬਦਿ ਸੁਹਾਇਆ ਰਾਮ ॥ ਧਨ ਪਿਰ ਮੇਲੁ ਭਇਆ ਪ੍ਰਭਿ ਆਪਿ ਮਿਲਾਇਆ ਰਾਮ ॥ ਪ੍ਰਭਿ ਆਪਿ ਮਿਲਾਇਆ ਸਚੁ ਮੰਨਿ ਵਸਾਇਆ ਕਾਮਣਿ ਸਹਜੇ ਮਾਤੀ ॥ ਗੁਰ ਸਬਦਿ ਸੀਗਾਰੀ ਸਚਿ ਸਵਾਰੀ ਸਦਾ ਰਾਵੇ ਰੰਗਿ ਰਾਤੀ ॥ ਆਪੁ ਗਵਾਏ ਹਰਿ ਵਰੁ ਪਾਏ ਤਾ ਹਰਿ ਰਸੁ ਮੰਨਿ ਵਸਾਇਆ ॥ ਕਹੁ ਨਾਨਕ ਗੁਰ ਸਬਦਿ ਸਵਾਰੀ ਸਫਲਿਉ ਜਨਮੁ ਸਬਾਇਆ ॥੧॥ ਦੂਜੜੈ ਕਾਮਣਿ ਭਰਮਿ ਭੁਲੀ ਹਰਿ ਵਰੁ ਨ ਪਾਏ ਰਾਮ ॥ ਕਾਮਣਿ ਗੁਣੁ ਨਾਹੀ ਬਿਰਥਾ ਜਨਮੁ ਗਵਾਏ ਰਾਮ ॥ ਬਿਰਥਾ ਜਨਮੁ ਗਵਾਏ ਮਨਮੁਖਿ ਇਆਣੀ ਅਉਗਣਵੰਤੀ ਝੂਰੇ ॥ ਆਪਣਾ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਤਾ ਪਿਰੁ ਮਿਲਿਆ ਹਦੂਰੇ ॥ ਦੇਖਿ ਪਿਰੁ ਵਿਗਸੀ ਅੰਦਰਹੁ ਸਰਸੀ ਸਚੈ ਸਬਦਿ ਸੁਭਾਏ ॥ ਨਾਨਕ ਵਿਣੁ ਨਾਵੈ ਕਾਮਣਿ ਭਰਮਿ ਭੁਲਾਣੀ ਮਿਲਿ ਪ੍ਰੀਤਮ ਸੁਖੁ ਪਾਏ ॥੨॥ ਪਿਰੁ ਸੰਗਿ ਕਾਮਣਿ ਜਾਣਿਆ ਗੁਰਿ ਮੇਲਿ ਮਿਲਾਈ ਰਾਮ ॥ ਅੰਤਰਿ ਸਬਦਿ ਮਿਲੀ ਸਹਜੇ ਤਪਤਿ ਬੁਝਾਈ ਰਾਮ ॥ ਸਬਦਿ ਤਪਤਿ ਬੁਝਾਈ ਅੰਤਰਿ ਸਾਂਤਿ ਆਈ ਸਹਜੇ ਹਰਿ ਰਸੁ ਚਾਖਿਆ ॥ ਮਿਲਿ ਪ੍ਰੀਤਮ ਅਪਣੇ ਸਦਾ ਰੰਗੁ ਮਾਣੇ ਸਚੈ ਸਬਦਿ ਸੁਭਾਖਿਆ ॥ ਪੜਿ ਪੜਿ ਪੰਡਿਤ ਮੋਨੀ ਥਾਕੇ ਭੇਖੀ ਮੁਕਤਿ ਨ ਪਾਈ ॥ ਨਾਨਕ ਬਿਨੁ ਭਗਤੀ ਜਗੁ ਬਉਰਾਨਾ ਸਚੈ ਸਬਦਿ ਮਿਲਾਈ ॥੩॥ ਸਾ ਧਨ ਮਨਿ ਅਨਦੁ ਭਇਆ ਹਰਿ ਜੀਉ ਮੇਲਿ ਪਿਆਰੇ ਰਾਮ ॥ ਸਾ ਧਨ ਹਰਿ ਕੈ ਰਸਿ ਰਸੀ ਗੁਰ ਕੈ ਸਬਦਿ ਅਪਾਰੇ ਰਾਮ ॥ ਸਬਦਿ ਅਪਾਰੇ ਮਿਲੇ ਪਿਆਰੇ ਸਦਾ ਗੁਣ ਸਾਰੇ ਮਨਿ ਵਸੇ ॥ ਸੇਜ ਸੁਹਾਵੀ ਜਾ ਪਿਰਿ ਰਾਵੀ ਮਿਲਿ ਪ੍ਰੀਤਮ ਅਵਗਣ ਨਸੇ ॥ ਜਿਤੁ ਘਰਿ ਨਾਮੁ ਹਰਿ ਸਦਾ ਧਿਆਈਐ ਸੋਹਿਲੜਾ ਜੁਗ ਚਾਰੇ ॥ ਨਾਨਕ ਨਾਮਿ ਰਤੇ ਸਦਾ ਅਨਦੁ ਹੈ ਹਰਿ ਮਿਲਿਆ ਕਾਰਜ ਸਾਰੇ ॥੪॥੧॥੬॥
Scroll