ਸਤਿਗੁਰ ਮਿਲਿਐ ਧਾਵਤੁ ਥੰਮ੍ਹ੍ਹਿਆ ਨਿਜ ਘਰਿ ਵਸਿਆ ਆਏ ॥ ਨਾਮੁ ਵਿਹਾਝੇ ਨਾਮੁ ਲਏ ਨਾਮਿ ਰਹੇ ਸਮਾਏ ॥ ਧਾਵਤੁ ਥੰਮ੍ਹ੍ਹਿਆ ਸਤਿਗੁਰਿ ਮਿਲਿਐ ਦਸਵਾ ਦੁਆਰੁ ਪਾਇਆ ॥ ਤਿਥੈ ਅੰਮ੍ਰਿਤ ਭੋਜਨੁ ਸਹਜ ਧੁਨਿ ਉਪਜੈ ਜਿਤੁ ਸਬਦਿ ਜਗਤੁ ਥੰਮ੍ਹ੍ਹਿ ਰਹਾਇਆ ॥ ਤਹ ਅਨੇਕ ਵਾਜੇ ਸਦਾ ਅਨਦੁ ਹੈ ਸਚੇ ਰਹਿਆ ਸਮਾਏ ॥ ਇਉ ਕਹੈ ਨਾਨਕੁ ਸਤਿਗੁਰਿ ਮਿਲਿਐ ਧਾਵਤੁ ਥੰਮ੍ਹ੍ਹਿਆ ਨਿਜ ਘਰਿ ਵਸਿਆ ਆਏ ॥੪॥ ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥ ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ ॥ ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਨ ਹੋਈ ॥ ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ ॥ ਇਉ ਕਹੈ ਨਾਨਕੁ ਮਨ ਤੂੰ ਜੋਤਿ ਸਰੂਪੁ ਹੈ ਅਪਣਾ ਮੂਲੁ ਪਛਾਣੁ ॥੫॥ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਹਿ ॥ ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ ॥ ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ ਪਛੁਤਾਵਹੇ ॥ ਅਹੰਕਾਰੁ ਤਿਸਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ ॥ ਮਨਮੁਖ ਮੁਗਧ ਚੇਤਹਿ ਨਾਹੀ ਅਗੈ ਗਇਆ ਪਛੁਤਾਵਹੇ ॥ ਇਉ ਕਹੈ ਨਾਨਕੁ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਵਹੇ ॥੬॥ ਮਨ ਤੂੰ ਮਤ ਮਾਣੁ ਕਰਹਿ ਜਿ ਹਉ ਕਿਛੁ ਜਾਣਦਾ ਗੁਰਮੁਖਿ ਨਿਮਾਣਾ ਹੋਹੁ ॥ ਅੰਤਰਿ ਅਗਿਆਨੁ ਹਉ ਬੁਧਿ ਹੈ ਸਚਿ ਸਬਦਿ ਮਲੁ ਖੋਹੁ ॥ ਹੋਹੁ ਨਿਮਾਣਾ ਸਤਿਗੁਰੂ ਅਗੈ ਮਤ ਕਿਛੁ ਆਪੁ ਲਖਾਵਹੇ ॥ ਆਪਣੈ ਅਹੰਕਾਰਿ ਜਗਤੁ ਜਲਿਆ ਮਤ ਤੂੰ ਆਪਣਾ ਆਪੁ ਗਵਾਵਹੇ ॥ ਸਤਿਗੁਰ ਕੈ ਭਾਣੈ ਕਰਹਿ ਕਾਰ ਸਤਿਗੁਰ ਕੈ ਭਾਣੈ ਲਾਗਿ ਰਹੁ ॥ ਇਉ ਕਹੈ ਨਾਨਕੁ ਆਪੁ ਛਡਿ ਸੁਖ ਪਾਵਹਿ ਮਨ ਨਿਮਾਣਾ ਹੋਇ ਰਹੁ ॥੭॥ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥ ਮਹਾ ਅਨੰਦੁ ਸਹਜੁ ਭਇਆ ਮਨਿ ਤਨਿ ਸੁਖੁ ਪਾਇਆ ॥ ਸੋ ਸਹੁ ਚਿਤਿ ਆਇਆ ਮੰਨਿ ਵਸਾਇਆ ਅਵਗਣ ਸਭਿ ਵਿਸਾਰੇ ॥ ਜਾ ਤਿਸੁ ਭਾਣਾ ਗੁਣ ਪਰਗਟ ਹੋਏ ਸਤਿਗੁਰ ਆਪਿ ਸਵਾਰੇ ॥ ਸੇ ਜਨ ਪਰਵਾਣੁ ਹੋਏ ਜਿਨ੍ਹ੍ਹੀ ਇਕੁ ਨਾਮੁ ਦਿੜਿਆ ਦੁਤੀਆ ਭਾਉ ਚੁਕਾਇਆ ॥ ਇਉ ਕਹੈ ਨਾਨਕੁ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥੮॥ ਇਕਿ ਜੰਤ ਭਰਮਿ ਭੁਲੇ ਤਿਨਿ ਸਹਿ ਆਪਿ ਭੁਲਾਏ ॥ ਦੂਜੈ ਭਾਇ ਫਿਰਹਿ ਹਉਮੈ ਕਰਮ ਕਮਾਏ ॥ ਤਿਨਿ ਸਹਿ ਆਪਿ ਭੁਲਾਏ ਕੁਮਾਰਗਿ ਪਾਏ ਤਿਨ ਕਾ ਕਿਛੁ ਨ ਵਸਾਈ ॥ ਤਿਨ ਕੀ ਗਤਿ ਅਵਗਤਿ ਤੂੰਹੈ ਜਾਣਹਿ ਜਿਨਿ ਇਹ ਰਚਨ ਰਚਾਈ ॥ ਹੁਕਮੁ ਤੇਰਾ ਖਰਾ ਭਾਰਾ ਗੁਰਮੁਖਿ ਕਿਸੈ ਬੁਝਾਏ ॥ ਇਉ ਕਹੈ ਨਾਨਕੁ ਕਿਆ ਜੰਤ ਵਿਚਾਰੇ ਜਾ ਤੁਧੁ ਭਰਮਿ ਭੁਲਾਏ ॥੯॥ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥ ਤੂੰ ਪਾਰਬ੍ਰਹਮੁ ਬੇਅੰਤੁ ਸੁਆਮੀ ਤੇਰੀ ਕੁਦਰਤਿ ਕਹਣੁ ਨ ਜਾਈ ॥ ਸਚੀ ਤੇਰੀ ਵਡਿਆਈ ਜਾ ਕਉ ਤੁਧੁ ਮੰਨਿ ਵਸਾਈ ਸਦਾ ਤੇਰੇ ਗੁਣ ਗਾਵਹੇ ॥ ਤੇਰੇ ਗੁਣ ਗਾਵਹਿ ਜਾ ਤੁਧੁ ਭਾਵਹਿ ਸਚੇ ਸਿਉ ਚਿਤੁ ਲਾਵਹੇ ॥ ਜਿਸ ਨੋ ਤੂੰ ਆਪੇ ਮੇਲਹਿ ਸੁ ਗੁਰਮੁਖਿ ਰਹੈ ਸਮਾਈ ॥ ਇਉ ਕਹੈ ਨਾਨਕੁ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥੧੦॥੨॥੭॥੫॥੨॥੭॥

Leave a Reply

Powered By Indic IME