ਰਾਗੁ ਆਸਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜੀਵਨੋ ਮੈ ਜੀਵਨੁ ਪਾਇਆ ਗੁਰਮੁਖਿ ਭਾਏ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰੈ ਪ੍ਰਾਨਿ ਵਸਾਏ ਰਾਮ ॥ ਹਰਿ ਹਰਿ ਨਾਮੁ ਮੇਰੈ ਪ੍ਰਾਨਿ ਵਸਾਏ ਸਭੁ ਸੰਸਾ ਦੂਖੁ ਗਵਾਇਆ ॥ ਅਦਿਸਟੁ ਅਗੋਚਰੁ ਗੁਰ ਬਚਨਿ ਧਿਆਇਆ ਪਵਿਤ੍ਰ ਪਰਮ ਪਦੁ ਪਾਇਆ ॥ ਅਨਹਦ ਧੁਨਿ ਵਾਜਹਿ ਨਿਤ ਵਾਜੇ ਗਾਈ ਸਤਿਗੁਰ ਬਾਣੀ ॥ ਨਾਨਕ ਦਾਤਿ ਕਰੀ ਪ੍ਰਭਿ ਦਾਤੈ ਜੋਤੀ ਜੋਤਿ ਸਮਾਣੀ ॥੧॥ ਮਨਮੁਖਾ ਮਨਮੁਖਿ ਮੁਏ ਮੇਰੀ ਕਰਿ ਮਾਇਆ ਰਾਮ ॥ ਖਿਨੁ ਆਵੈ ਖਿਨੁ ਜਾਵੈ ਦੁਰਗੰਧ ਮੜੈ ਚਿਤੁ ਲਾਇਆ ਰਾਮ ॥ ਲਾਇਆ ਦੁਰਗੰਧ ਮੜੈ ਚਿਤੁ ਲਾਗਾ ਜਿਉ ਰੰਗੁ ਕਸੁੰਭ ਦਿਖਾਇਆ ॥ ਖਿਨੁ ਪੂਰਬਿ ਖਿਨੁ ਪਛਮਿ ਛਾਏ ਜਿਉ ਚਕੁ ਕੁਮ੍ਹ੍ਹਿਆਰਿ ਭਵਾਇਆ ॥ ਦੁਖੁ ਖਾਵਹਿ ਦੁਖੁ ਸੰਚਹਿ ਭੋਗਹਿ ਦੁਖ ਕੀ ਬਿਰਧਿ ਵਧਾਈ ॥ ਨਾਨਕ ਬਿਖਮੁ ਸੁਹੇਲਾ ਤਰੀਐ ਜਾ ਆਵੈ ਗੁਰ ਸਰਣਾਈ ॥੨॥ ਮੇਰਾ ਠਾਕੁਰੋ ਠਾਕੁਰੁ ਨੀਕਾ ਅਗਮ ਅਥਾਹਾ ਰਾਮ ॥ ਹਰਿ ਪੂਜੀ ਹਰਿ ਪੂਜੀ ਚਾਹੀ ਮੇਰੇ ਸਤਿਗੁਰ ਸਾਹਾ ਰਾਮ ॥ ਹਰਿ ਪੂਜੀ ਚਾਹੀ ਨਾਮੁ ਬਿਸਾਹੀ ਗੁਣ ਗਾਵੈ ਗੁਣ ਭਾਵੈ ॥ ਨੀਦ ਭੂਖ ਸਭ ਪਰਹਰਿ ਤਿਆਗੀ ਸੁੰਨੇ ਸੁੰਨਿ ਸਮਾਵੈ ॥ ਵਣਜਾਰੇ ਇਕ ਭਾਤੀ ਆਵਹਿ ਲਾਹਾ ਹਰਿ ਨਾਮੁ ਲੈ ਜਾਹੇ ॥ ਨਾਨਕ ਮਨੁ ਤਨੁ ਅਰਪਿ ਗੁਰ ਆਗੈ ਜਿਸੁ ਪ੍ਰਾਪਤਿ ਸੋ ਪਾਏ ॥੩॥ ਰਤਨਾ ਰਤਨ ਪਦਾਰਥ ਬਹੁ ਸਾਗਰੁ ਭਰਿਆ ਰਾਮ ॥ ਬਾਣੀ ਗੁਰਬਾਣੀ ਲਾਗੇ ਤਿਨ੍ਹ੍ਹ ਹਥਿ ਚੜਿਆ ਰਾਮ ॥ ਗੁਰਬਾਣੀ ਲਾਗੇ ਤਿਨ੍ਹ੍ਹ ਹਥਿ ਚੜਿਆ ਨਿਰਮੋਲਕੁ ਰਤਨੁ ਅਪਾਰਾ ॥ ਹਰਿ ਹਰਿ ਨਾਮੁ ਅਤੋਲਕੁ ਪਾਇਆ ਤੇਰੀ ਭਗਤਿ ਭਰੇ ਭੰਡਾਰਾ ॥ ਸਮੁੰਦੁ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੂਪ ਦਿਖਾਈ ॥ ਗੁਰ ਗੋਵਿੰਦੁ ਗਵਿੰਦੁ ਗੁਰੂ ਹੈ ਨਾਨਕ ਭੇਦੁ ਨ ਭਾਈ ॥੪॥੧॥੮॥

Leave a Reply

Powered By Indic IME