ੴ ਸਤਿਗੁਰ ਪ੍ਰਸਾਦਿ ॥ ਆਸਾ ਛੰਤ ਮਹਲਾ ੪ ਘਰੁ ੨ ॥ ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥ ਹਰਿ ਸੇਵਾ ਭਾਈ ਪਰਮ ਗਤਿ ਪਾਈ ਹਰਿ ਊਤਮੁ ਹਰਿ ਹਰਿ ਕਾਮੁ ਜੀਉ ॥ ਹਰਿ ਊਤਮੁ ਕਾਮੁ ਜਪੀਐ ਹਰਿ ਨਾਮੁ ਹਰਿ ਜਪੀਐ ਅਸਥਿਰੁ ਹੋਵੈ ॥ ਜਨਮ ਮਰਣ ਦੋਵੈ ਦੁਖ ਮੇਟੇ ਸਹਜੇ ਹੀ ਸੁਖਿ ਸੋਵੈ ॥ ਹਰਿ ਹਰਿ ਕਿਰਪਾ ਧਾਰਹੁ ਠਾਕੁਰ ਹਰਿ ਜਪੀਐ ਆਤਮ ਰਾਮੁ ਜੀਉ ॥ ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥੧॥ ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥ ਗੁਰਮੁਖਿ ਹਰਿ ਪੜੀਐ ਗੁਰਮੁਖਿ ਹਰਿ ਸੁਣੀਐ ਹਰਿ ਜਪਤ ਸੁਣਤ ਦੁਖੁ ਜਾਇ ਜੀਉ ॥ ਹਰਿ ਹਰਿ ਨਾਮੁ ਜਪਿਆ ਦੁਖੁ ਬਿਨਸਿਆ ਹਰਿ ਨਾਮੁ ਪਰਮ ਸੁਖੁ ਪਾਇਆ ॥ ਸਤਿਗੁਰ ਗਿਆਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥ ਹਰਿ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਧੁਰਿ ਲਿਖਿ ਪਾਇ ਜੀਉ ॥ ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥੨॥ ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥ ਹਰਿ ਪ੍ਰੀਤਿ ਲਗਾਈ ਹਰਿ ਨਾਮੁ ਸਖਾਈ ਭ੍ਰਮੁ ਚੂਕਾ ਆਵਣੁ ਜਾਣੁ ਜੀਉ ॥ ਆਵਣ ਜਾਣਾ ਭ੍ਰਮੁ ਭਉ ਭਾਗਾ ਹਰਿ ਹਰਿ ਹਰਿ ਗੁਣ ਗਾਇਆ ॥ ਜਨਮ ਜਨਮ ਕੇ ਕਿਲਵਿਖ ਦੁਖ ਉਤਰੇ ਹਰਿ ਹਰਿ ਨਾਮਿ ਸਮਾਇਆ ॥ ਜਿਨ ਹਰਿ ਧਿਆਇਆ ਧੁਰਿ ਭਾਗ ਲਿਖਿ ਪਾਇਆ ਤਿਨ ਸਫਲੁ ਜਨਮੁ ਪਰਵਾਣੁ ਜੀਉ ॥ ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥੩॥ ਜਿਨ੍ਹ੍ਹ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥ ਹਰਿ ਨਾਮੁ ਵਡਾਈ ਹਰਿ ਨਾਮੁ ਸਖਾਈ ਗੁਰ ਸਬਦੀ ਹਰਿ ਰਸ ਭੋਗ ਜੀਉ ॥ ਹਰਿ ਰਸ ਭੋਗ ਮਹਾ ਨਿਰਜੋਗ ਵਡਭਾਗੀ ਹਰਿ ਰਸੁ ਪਾਇਆ ॥ ਸੇ ਧੰਨੁ ਵਡੇ ਸਤ ਪੁਰਖਾ ਪੂਰੇ ਜਿਨ ਗੁਰਮਤਿ ਨਾਮੁ ਧਿਆਇਆ ॥ ਜਨੁ ਨਾਨਕੁ ਰੇਣੁ ਮੰਗੈ ਪਗ ਸਾਧੂ ਮਨਿ ਚੂਕਾ ਸੋਗੁ ਵਿਜੋਗੁ ਜੀਉ ॥ ਜਿਨ੍ਹ੍ਹ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥੪॥੩॥੧੦॥
Scroll