ਆਸਾ ਮਹਲਾ ੪ ॥ ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥ ਮਨਿ ਤਨਿ ਹਰਿ ਗਾਵਹਿ ਪਰਮ ਸੁਖੁ ਪਾਵਹਿ ਹਰਿ ਹਿਰਦੈ ਹਰਿ ਗੁਣ ਗਿਆਨੁ ਜੀਉ ॥ ਗੁਣ ਗਿਆਨੁ ਪਦਾਰਥੁ ਹਰਿ ਹਰਿ ਕਿਰਤਾਰਥੁ ਸੋਭਾ ਗੁਰਮੁਖਿ ਹੋਈ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਦੂਜਾ ਅਵਰੁ ਨ ਕੋਈ ॥ ਹਰਿ ਹਰਿ ਲਿਵ ਲਾਈ ਹਰਿ ਨਾਮੁ ਸਖਾਈ ਹਰਿ ਦਰਗਹ ਪਾਵੈ ਮਾਨੁ ਜੀਉ ॥ ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥੧॥ ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥ ਪਗੁ ਚਉਥਾ ਖਿਸਿਆ ਤ੍ਰੈ ਪਗ ਟਿਕਿਆ ਮਨਿ ਹਿਰਦੈ ਕ੍ਰੋਧੁ ਜਲਾਇ ਜੀਉ ॥ ਮਨਿ ਹਿਰਦੈ ਕ੍ਰੋਧੁ ਮਹਾ ਬਿਸਲੋਧੁ ਨਿਰਪ ਧਾਵਹਿ ਲੜਿ ਦੁਖੁ ਪਾਇਆ ॥ ਅੰਤਰਿ ਮਮਤਾ ਰੋਗੁ ਲਗਾਨਾ ਹਉਮੈ ਅਹੰਕਾਰੁ ਵਧਾਇਆ ॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਬਿਖੁ ਗੁਰਮਤਿ ਹਰਿ ਨਾਮਿ ਲਹਿ ਜਾਇ ਜੀਉ ॥ ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥੨॥ ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨ੍ਹ੍ਹੁ ਉਪਾਇ ਜੀਉ ॥ ਤਪੁ ਤਾਪਨ ਤਾਪਹਿ ਜਗ ਪੁੰਨ ਆਰੰਭਹਿ ਅਤਿ ਕਿਰਿਆ ਕਰਮ ਕਮਾਇ ਜੀਉ ॥ ਕਿਰਿਆ ਕਰਮ ਕਮਾਇਆ ਪਗ ਦੁਇ ਖਿਸਕਾਇਆ ਦੁਇ ਪਗ ਟਿਕੈ ਟਿਕਾਇ ਜੀਉ ॥ ਮਹਾ ਜੁਧ ਜੋਧ ਬਹੁ ਕੀਨ੍ਹ੍ਹੇ ਵਿਚਿ ਹਉਮੈ ਪਚੈ ਪਚਾਇ ਜੀਉ ॥ ਦੀਨ ਦਇਆਲਿ ਗੁਰੁ ਸਾਧੁ ਮਿਲਾਇਆ ਮਿਲਿ ਸਤਿਗੁਰ ਮਲੁ ਲਹਿ ਜਾਇ ਜੀਉ ॥ ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨ੍ਹ੍ਹੁ ਉਪਾਇ ਜੀਉ ॥੩॥ ਕਲਿਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥ ਗੁਰ ਸਬਦੁ ਕਮਾਇਆ ਅਉਖਧੁ ਹਰਿ ਪਾਇਆ ਹਰਿ ਕੀਰਤਿ ਹਰਿ ਸਾਂਤਿ ਪਾਇ ਜੀਉ ॥ ਹਰਿ ਕੀਰਤਿ ਰੁਤਿ ਆਈ ਹਰਿ ਨਾਮੁ ਵਡਾਈ ਹਰਿ ਹਰਿ ਨਾਮੁ ਖੇਤੁ ਜਮਾਇਆ ॥ ਕਲਿਜੁਗਿ ਬੀਜੁ ਬੀਜੇ ਬਿਨੁ ਨਾਵੈ ਸਭੁ ਲਾਹਾ ਮੂਲੁ ਗਵਾਇਆ ॥ ਜਨ ਨਾਨਕਿ ਗੁਰੁ ਪੂਰਾ ਪਾਇਆ ਮਨਿ ਹਿਰਦੈ ਨਾਮੁ ਲਖਾਇ ਜੀਉ ॥ ਕਲਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥੪॥੪॥੧੧॥
Scroll