ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ ਤਿਨ੍ਹ੍ਹ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥ ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥੨॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥ ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥ ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥ ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥ ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥ ਮੋਹ ਚੀਕੜਿ ਫਾਥੇ ਨਿਘਰਤ ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ ॥ ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ ਲਾਗਾ ॥ ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਮਨਿ ਹਰਿ ਹਰਿ ਮੀਠਾ ਲਾਇ ਜੀਉ ॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥੪॥੫॥੧੨॥
Scroll