ਆਸਾ ਮਹਲਾ ੪ ॥ ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥ ਜੋ ਜਨ ਮਰਿ ਜੀਵੇ ਤਿਨ੍ਹ੍ਹ ਅੰਮ੍ਰਿਤੁ ਪੀਵੇ ਮਨਿ ਲਾਗਾ ਗੁਰਮਤਿ ਭਾਉ ਜੀਉ ॥ ਮਨਿ ਹਰਿ ਹਰਿ ਭਾਉ ਗੁਰੁ ਕਰੇ ਪਸਾਉ ਜੀਵਨ ਮੁਕਤੁ ਸੁਖੁ ਹੋਈ ॥ ਜੀਵਣਿ ਮਰਣਿ ਹਰਿ ਨਾਮਿ ਸੁਹੇਲੇ ਮਨਿ ਹਰਿ ਹਰਿ ਹਿਰਦੈ ਸੋਈ ॥ ਮਨਿ ਹਰਿ ਹਰਿ ਵਸਿਆ ਗੁਰਮਤਿ ਹਰਿ ਰਸਿਆ ਹਰਿ ਹਰਿ ਰਸ ਗਟਾਕ ਪੀਆਉ ਜੀਉ ॥ ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥੧॥ ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ ॥ ਹਰਿ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਇਹੁ ਜੀਅੜਾ ਰਖਿਆ ਨ ਜਾਇ ਜੀਉ ॥ ਕਿਉ ਜੀਉ ਰਖੀਜੈ ਹਰਿ ਵਸਤੁ ਲੋੜੀਜੈ ਜਿਸ ਕੀ ਵਸਤੁ ਸੋ ਲੈ ਜਾਇ ਜੀਉ ॥ ਮਨਮੁਖ ਕਰਣ ਪਲਾਵ ਕਰਿ ਭਰਮੇ ਸਭਿ ਅਉਖਧ ਦਾਰੂ ਲਾਇ ਜੀਉ ॥ ਜਿਸ ਕੀ ਵਸਤੁ ਪ੍ਰਭੁ ਲਏ ਸੁਆਮੀ ਜਨ ਉਬਰੇ ਸਬਦੁ ਕਮਾਇ ਜੀਉ ॥ ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ ॥੨॥ ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥ ਹਰਿ ਸੋਭਾ ਪਾਈ ਹਰਿ ਨਾਮਿ ਵਡਿਆਈ ਹਰਿ ਦਰਗਹ ਪੈਧੇ ਜਾਨਿ ਜੀਉ ॥ ਹਰਿ ਦਰਗਹ ਪੈਧੇ ਹਰਿ ਨਾਮੈ ਸੀਧੇ ਹਰਿ ਨਾਮੈ ਤੇ ਸੁਖੁ ਪਾਇਆ ॥ ਜਨਮ ਮਰਣ ਦੋਵੈ ਦੁਖ ਮੇਟੇ ਹਰਿ ਰਾਮੈ ਨਾਮਿ ਸਮਾਇਆ ॥ ਹਰਿ ਜਨ ਪ੍ਰਭੁ ਰਲਿ ਏਕੋ ਹੋਏ ਹਰਿ ਜਨ ਪ੍ਰਭੁ ਏਕ ਸਮਾਨਿ ਜੀਉ ॥ ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥੩॥ ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥ ਗੁਰੁ ਮੰਤ੍ਰੁ ਦ੍ਰਿੜਾਏ ਹਰਿ ਰਸਕਿ ਰਸਾਏ ਹਰਿ ਅੰਮ੍ਰਿਤੁ ਹਰਿ ਮੁਖਿ ਚੋਇ ਜੀਉ ॥ ਹਰਿ ਅੰਮ੍ਰਿਤ ਰਸੁ ਪਾਇਆ ਮੁਆ ਜੀਵਾਇਆ ਫਿਰਿ ਬਾਹੁੜਿ ਮਰਣੁ ਨ ਹੋਈ ॥ ਹਰਿ ਹਰਿ ਨਾਮੁ ਅਮਰ ਪਦੁ ਪਾਇਆ ਹਰਿ ਨਾਮਿ ਸਮਾਵੈ ਸੋਈ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਬਿਨੁ ਨਾਵੈ ਅਵਰੁ ਨ ਕੋਇ ਜੀਉ ॥ ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥੪॥੬॥੧੩॥

Leave a Reply

Powered By Indic IME