ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੪ ਛੰਤ ਘਰੁ ੪ ॥ ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥ ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥ ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥ ਜਨੁ ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ ॥੧॥ ਹਰਿ ਪ੍ਰੇਮ ਬਾਣੀ ਮਨੁ ਮਾਰਿਆ ਅਣੀਆਲੇ ਅਣੀਆ ਰਾਮ ਰਾਜੇ ॥ ਜਿਸੁ ਲਾਗੀ ਪੀਰ ਪਿਰੰਮ ਕੀ ਸੋ ਜਾਣੈ ਜਰੀਆ ॥ ਜੀਵਨ ਮੁਕਤਿ ਸੋ ਆਖੀਐ ਮਰਿ ਜੀਵੈ ਮਰੀਆ ॥ ਜਨ ਨਾਨਕ ਸਤਿਗੁਰੁ ਮੇਲਿ ਹਰਿ ਜਗੁ ਦੁਤਰੁ ਤਰੀਆ ॥੨॥ ਹਮ ਮੂਰਖ ਮੁਗਧ ਸਰਣਾਗਤੀ ਮਿਲੁ ਗੋਵਿੰਦ ਰੰਗਾ ਰਾਮ ਰਾਜੇ ॥ ਗੁਰਿ ਪੂਰੈ ਹਰਿ ਪਾਇਆ ਹਰਿ ਭਗਤਿ ਇਕ ਮੰਗਾ ॥ ਮੇਰਾ ਮਨੁ ਤਨੁ ਸਬਦਿ ਵਿਗਾਸਿਆ ਜਪਿ ਅਨਤ ਤਰੰਗਾ ॥ ਮਿਲਿ ਸੰਤ ਜਨਾ ਹਰਿ ਪਾਇਆ ਨਾਨਕ ਸਤਸੰਗਾ ॥੩॥ ਦੀਨ ਦਇਆਲ ਸੁਣਿ ਬੇਨਤੀ ਹਰਿ ਪ੍ਰਭ ਹਰਿ ਰਾਇਆ ਰਾਮ ਰਾਜੇ ॥ ਹਉ ਮਾਗਉ ਸਰਣਿ ਹਰਿ ਨਾਮ ਕੀ ਹਰਿ ਹਰਿ ਮੁਖਿ ਪਾਇਆ ॥ ਭਗਤਿ ਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥ ਜਨੁ ਨਾਨਕੁ ਸਰਣਾਗਤੀ ਹਰਿ ਨਾਮਿ ਤਰਾਇਆ ॥੪॥੮॥੧੫॥

Leave a Reply

Powered By Indic IME