ਆਸਾ ਮਹਲਾ ੪ ॥ ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ ਸਿਆਣੇ ਰਾਮ ਰਾਜੇ ॥ ਜੇ ਬਾਹਰਹੁ ਭੁਲਿ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥ ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ ਮਾਣੁ ਨਿਮਾਣੇ ॥ ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥੧॥ ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥ ਗੁਰਸਿਖੀ ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥ ਗੁਰਸਿਖਾ ਕੀ ਘਾਲ ਥਾਇ ਪਈ ਜਿਨ ਹਰਿ ਨਾਮੁ ਧਿਆਵਾ ॥ ਜਿਨ੍ਹ੍ਹ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥੨॥ ਗੁਰਸਿਖਾ ਮਨਿ ਹਰਿ ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥ ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥ ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥ ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥੩॥ ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥ ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥ ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨ੍ਹ੍ਹਾ ਮੇਰਾ ਸਤਿਗੁਰੁ ਤੁਠਾ ॥ ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥੪॥੧੨॥੧੯॥

Leave a Reply

Powered By Indic IME