ਆਸਾ ਮਹਲਾ ੪ ॥ ਜਿਨ੍ਹ੍ਹਾ ਭੇਟਿਆ ਮੇਰਾ ਪੂਰਾ ਸਤਿਗੁਰੂ ਤਿਨ ਹਰਿ ਨਾਮੁ ਦ੍ਰਿੜਾਵੈ ਰਾਮ ਰਾਜੇ ॥ ਤਿਸ ਕੀ ਤ੍ਰਿਸਨਾ ਭੁਖ ਸਭ ਉਤਰੈ ਜੋ ਹਰਿ ਨਾਮੁ ਧਿਆਵੈ ॥ ਜੋ ਹਰਿ ਹਰਿ ਨਾਮੁ ਧਿਆਇਦੇ ਤਿਨ੍ਹ੍ਹ ਜਮੁ ਨੇੜਿ ਨ ਆਵੈ ॥ ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਨਿਤ ਜਪੈ ਹਰਿ ਨਾਮੁ ਹਰਿ ਨਾਮਿ ਤਰਾਵੈ ॥੧॥ ਜਿਨੀ ਗੁਰਮੁਖਿ ਨਾਮੁ ਧਿਆਇਆ ਤਿਨਾ ਫਿਰਿ ਬਿਘਨੁ ਨ ਹੋਈ ਰਾਮ ਰਾਜੇ ॥ ਜਿਨੀ ਸਤਿਗੁਰੁ ਪੁਰਖੁ ਮਨਾਇਆ ਤਿਨ ਪੂਜੇ ਸਭੁ ਕੋਈ ॥ ਜਿਨ੍ਹ੍ਹੀ ਸਤਿਗੁਰੁ ਪਿਆਰਾ ਸੇਵਿਆ ਤਿਨ੍ਹ੍ਹਾ ਸੁਖੁ ਸਦ ਹੋਈ ॥ ਜਿਨ੍ਹ੍ਹਾ ਨਾਨਕੁ ਸਤਿਗੁਰੁ ਭੇਟਿਆ ਤਿਨ੍ਹ੍ਹਾ ਮਿਲਿਆ ਹਰਿ ਸੋਈ ॥੨॥ ਜਿਨ੍ਹ੍ਹਾ ਅੰਤਰਿ ਗੁਰਮੁਖਿ ਪ੍ਰੀਤਿ ਹੈ ਤਿਨ੍ਹ੍ਹ ਹਰਿ ਰਖਣਹਾਰਾ ਰਾਮ ਰਾਜੇ ॥ ਤਿਨ੍ਹ੍ਹ ਕੀ ਨਿੰਦਾ ਕੋਈ ਕਿਆ ਕਰੇ ਜਿਨ੍ਹ੍ਹ ਹਰਿ ਨਾਮੁ ਪਿਆਰਾ ॥ ਜਿਨ ਹਰਿ ਸੇਤੀ ਮਨੁ ਮਾਨਿਆ ਸਭ ਦੁਸਟ ਝਖ ਮਾਰਾ ॥ ਜਨ ਨਾਨਕ ਨਾਮੁ ਧਿਆਇਆ ਹਰਿ ਰਖਣਹਾਰਾ ॥੩॥ ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥ ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥ ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥ ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥੪॥੧੩॥੨੦॥

Leave a Reply

Powered By Indic IME