ਆਸਾ ਮਹਲਾ ੪ ਛੰਤ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥ ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ ॥ ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥ ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥੧॥ ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥ ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥ ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥ ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥੨॥ ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥ ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥ ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥ ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥ ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥ ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥ ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥ ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥ ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥ ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ ॥ ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥ ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥ ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥ ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ ॥ ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥ ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥੬॥੧੪॥੨੧॥

Leave a Reply

Powered By Indic IME