ਆਸਾ ਮਹਲਾ ੫ ॥ ਅਕਥਾ ਹਰਿ ਅਕਥ ਕਥਾ ਕਿਛੁ ਜਾਇ ਨ ਜਾਣੀ ਰਾਮ ॥ ਸੁਰਿ ਨਰ ਸੁਰਿ ਨਰ ਮੁਨਿ ਜਨ ਸਹਜਿ ਵਖਾਣੀ ਰਾਮ ॥ ਸਹਜੇ ਵਖਾਣੀ ਅਮਿਉ ਬਾਣੀ ਚਰਣ ਕਮਲ ਰੰਗੁ ਲਾਇਆ ॥ ਜਪਿ ਏਕੁ ਅਲਖੁ ਪ੍ਰਭੁ ਨਿਰੰਜਨੁ ਮਨ ਚਿੰਦਿਆ ਫਲੁ ਪਾਇਆ ॥ ਤਜਿ ਮਾਨੁ ਮੋਹੁ ਵਿਕਾਰੁ ਦੂਜਾ ਜੋਤੀ ਜੋਤਿ ਸਮਾਣੀ ॥ ਬਿਨਵੰਤਿ ਨਾਨਕ ਗੁਰ ਪ੍ਰਸਾਦੀ ਸਦਾ ਹਰਿ ਰੰਗੁ ਮਾਣੀ ॥੧॥ ਹਰਿ ਸੰਤਾ ਹਰਿ ਸੰਤ ਸਜਨ ਮੇਰੇ ਮੀਤ ਸਹਾਈ ਰਾਮ ॥ ਵਡਭਾਗੀ ਵਡਭਾਗੀ ਸਤਸੰਗਤਿ ਪਾਈ ਰਾਮ ॥ ਵਡਭਾਗੀ ਪਾਏ ਨਾਮੁ ਧਿਆਏ ਲਾਥੇ ਦੂਖ ਸੰਤਾਪੈ ॥ ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਆਪੁ ਮਿਟਾਇਆ ਆਪੈ ॥ ਕਰਿ ਕਿਰਪਾ ਮੇਲੇ ਪ੍ਰਭਿ ਅਪੁਨੈ ਵਿਛੁੜਿ ਕਤਹਿ ਨ ਜਾਈ ॥ ਬਿਨਵੰਤਿ ਨਾਨਕ ਦਾਸੁ ਤੇਰਾ ਸਦਾ ਹਰਿ ਸਰਣਾਈ ॥੨॥ ਹਰਿ ਦਰੇ ਹਰਿ ਦਰਿ ਸੋਹਨਿ ਤੇਰੇ ਭਗਤ ਪਿਆਰੇ ਰਾਮ ॥ ਵਾਰੀ ਤਿਨ ਵਾਰੀ ਜਾਵਾ ਸਦ ਬਲਿਹਾਰੇ ਰਾਮ ॥ ਸਦ ਬਲਿਹਾਰੇ ਕਰਿ ਨਮਸਕਾਰੇ ਜਿਨ ਭੇਟਤ ਪ੍ਰਭੁ ਜਾਤਾ ॥ ਘਟਿ ਘਟਿ ਰਵਿ ਰਹਿਆ ਸਭ ਥਾਈ ਪੂਰਨ ਪੁਰਖੁ ਬਿਧਾਤਾ ॥ ਗੁਰੁ ਪੂਰਾ ਪਾਇਆ ਨਾਮੁ ਧਿਆਇਆ ਜੂਐ ਜਨਮੁ ਨ ਹਾਰੇ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਾਖੁ ਕਿਰਪਾ ਧਾਰੇ ॥੩॥ ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ ॥ ਤੇਰੇ ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥ ਹਰਿ ਧੂੜੀ ਨ੍ਹ੍ਹਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥ ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥ ਮਿਟੇ ਦੂਖ ਕਲਿਆਣ ਕੀਰਤਨ ਬਹੁੜਿ ਜੋਨਿ ਨ ਪਾਵਾ ॥ ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥੪॥੨॥

Leave a Reply

Powered By Indic IME