ਰਾਗੁ ਗੂਜਰੀ ਮਹਲਾ ੪ ॥ ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥

Leave a Reply

Powered By Indic IME