॥ ਛੰਤੁ ॥ ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ ਪ੍ਰੀਤਿ ਹਰੇ ॥ ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ ॥ ਖਿਨੁ ਨਾਹਿ ਟਰੀਐ ਪ੍ਰੀਤਿ ਹਰੀਐ ਸੀਗਾਰ ਹਭਿ ਰਸ ਅਰਪੀਐ ॥ ਜਹ ਦੂਖੁ ਸੁਣੀਐ ਜਮ ਪੰਥੁ ਭਣੀਐ ਤਹ ਸਾਧਸੰਗਿ ਨ ਡਰਪੀਐ ॥ ਕਰਿ ਕੀਰਤਿ ਗੋਵਿੰਦ ਗੁਣੀਐ ਸਗਲ ਪ੍ਰਾਛਤ ਦੁਖ ਹਰੇ ॥ ਕਹੁ ਨਾਨਕ ਛੰਤ ਗੋਵਿੰਦ ਹਰਿ ਕੇ ਮਨ ਹਰਿ ਸਿਉ ਨੇਹੁ ਕਰੇਹੁ ਐਸੀ ਮਨ ਪ੍ਰੀਤਿ ਹਰੇ ॥੧॥ ਜੈਸੀ ਮਛੁਲੀ ਨੀਰ ਇਕੁ ਖਿਨੁ ਭੀ ਨਾ ਧੀਰੇ ਮਨ ਐਸਾ ਨੇਹੁ ਕਰੇਹੁ ॥ ਜੈਸੀ ਚਾਤ੍ਰਿਕ ਪਿਆਸ ਖਿਨੁ ਖਿਨੁ ਬੂੰਦ ਚਵੈ ਬਰਸੁ ਸੁਹਾਵੇ ਮੇਹੁ ॥ ਹਰਿ ਪ੍ਰੀਤਿ ਕਰੀਜੈ ਇਹੁ ਮਨੁ ਦੀਜੈ ਅਤਿ ਲਾਈਐ ਚਿਤੁ ਮੁਰਾਰੀ ॥ ਮਾਨੁ ਨ ਕੀਜੈ ਸਰਣਿ ਪਰੀਜੈ ਦਰਸਨ ਕਉ ਬਲਿਹਾਰੀ ॥ ਗੁਰ ਸੁਪ੍ਰਸੰਨੇ ਮਿਲੁ ਨਾਹ ਵਿਛੁੰਨੇ ਧਨ ਦੇਦੀ ਸਾਚੁ ਸਨੇਹਾ ॥ ਕਹੁ ਨਾਨਕ ਛੰਤ ਅਨੰਤ ਠਾਕੁਰ ਕੇ ਹਰਿ ਸਿਉ ਕੀਜੈ ਨੇਹਾ ਮਨ ਐਸਾ ਨੇਹੁ ਕਰੇਹੁ ॥੨॥ ਚਕਵੀ ਸੂਰ ਸਨੇਹੁ ਚਿਤਵੈ ਆਸ ਘਣੀ ਕਦਿ ਦਿਨੀਅਰੁ ਦੇਖੀਐ ॥ ਕੋਕਿਲ ਅੰਬ ਪਰੀਤਿ ਚਵੈ ਸੁਹਾਵੀਆ ਮਨ ਹਰਿ ਰੰਗੁ ਕੀਜੀਐ ॥ ਹਰਿ ਪ੍ਰੀਤਿ ਕਰੀਜੈ ਮਾਨੁ ਨ ਕੀਜੈ ਇਕ ਰਾਤੀ ਕੇ ਹਭਿ ਪਾਹੁਣਿਆ ॥ ਅਬ ਕਿਆ ਰੰਗੁ ਲਾਇਓ ਮੋਹੁ ਰਚਾਇਓ ਨਾਗੇ ਆਵਣ ਜਾਵਣਿਆ ॥ ਥਿਰੁ ਸਾਧੂ ਸਰਣੀ ਪੜੀਐ ਚਰਣੀ ਅਬ ਟੂਟਸਿ ਮੋਹੁ ਜੁ ਕਿਤੀਐ ॥ ਕਹੁ ਨਾਨਕ ਛੰਤ ਦਇਆਲ ਪੁਰਖ ਕੇ ਮਨ ਹਰਿ ਲਾਇ ਪਰੀਤਿ ਕਬ ਦਿਨੀਅਰੁ ਦੇਖੀਐ ॥੩॥ ਨਿਸਿ ਕੁਰੰਕ ਜੈਸੇ ਨਾਦ ਸੁਣਿ ਸ੍ਰਵਣੀ ਹੀਉ ਡਿਵੈ ਮਨ ਐਸੀ ਪ੍ਰੀਤਿ ਕੀਜੈ ॥ ਜੈਸੀ ਤਰੁਣਿ ਭਤਾਰ ਉਰਝੀ ਪਿਰਹਿ ਸਿਵੈ ਇਹੁ ਮਨੁ ਲਾਲ ਦੀਜੈ ॥ ਮਨੁ ਲਾਲਹਿ ਦੀਜੈ ਭੋਗ ਕਰੀਜੈ ਹਭਿ ਖੁਸੀਆ ਰੰਗ ਮਾਣੇ ॥ ਪਿਰੁ ਅਪਨਾ ਪਾਇਆ ਰੰਗੁ ਲਾਲੁ ਬਣਾਇਆ ਅਤਿ ਮਿਲਿਓ ਮਿਤ੍ਰ ਚਿਰਾਣੇ ॥ ਗੁਰੁ ਥੀਆ ਸਾਖੀ ਤਾ ਡਿਠਮੁ ਆਖੀ ਪਿਰ ਜੇਹਾ ਅਵਰੁ ਨ ਦੀਸੈ ॥ ਕਹੁ ਨਾਨਕ ਛੰਤ ਦਇਆਲ ਮੋਹਨ ਕੇ ਮਨ ਹਰਿ ਚਰਣ ਗਹੀਜੈ ਐਸੀ ਮਨ ਪ੍ਰੀਤਿ ਕੀਜੈ ॥੪॥੧॥੪॥

Leave a Reply

Powered By Indic IME