॥ ਛੰਤੁ ॥ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥ ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥ ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥ ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥ ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥ ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥ ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥ ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥ ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥ ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥ ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥ ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ॥ ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥ ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ ॥ ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥
Scroll