॥ ਛੰਤ ॥ ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥ ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ ॥ ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਤਿਆਗਉ ਤੁਮ੍ਹ੍ਹ ਦਇਆ ॥ ਕਤਹੂੰ ਨ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ ॥ ਸਮਰਥ ਅਗਥ ਅਪਾਰ ਨਿਰਮਲ ਸੁਣਹੁ ਸੁਆਮੀ ਬਿਨਉ ਏਹੁ ॥ ਕਰ ਜੋੜਿ ਨਾਨਕ ਦਾਨੁ ਮਾਗੈ ਜਨਮ ਮਰਣ ਨਿਵਾਰਿ ਲੇਹੁ ॥੧॥ ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ ॥ ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ ॥ ਮਲ ਭਰਮ ਕਰਮ ਅਹੰ ਮਮਤਾ ਮਰਣੁ ਚੀਤਿ ਨ ਆਵਏ ॥ ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ ॥ ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ ॥ ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ॥੨॥ ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥ ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ ॥ ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ ॥ ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ ॥ ਰਾਖਨਹਾਰੇ ਪ੍ਰਭ ਪਿਆਰੇ ਮੁਝ ਤੇ ਕਛੂ ਨ ਹੋਆ ਹੋਨ ॥ ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉਨ ॥੩॥ ਨਾਮ ਧਾਰੀਕ ਉਧਾਰੇ ਭਗਤਹ ਸੰਸਾ ਕਉਨ ॥ ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ ॥ ਸੁਨਿ ਸ੍ਰਵਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ ॥ ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ ॥ ਬਸੁਧ ਕਾਗਦ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ ॥ ਬੇਅੰਤ ਅੰਤੁ ਨ ਜਾਇ ਪਾਇਆ ਗਹੀ ਨਾਨਕ ਚਰਣ ਸਰਨ ॥੪॥੫॥੮॥
Scroll