ਰਾਗੁ ਗੂਜਰੀ ਮਹਲਾ ੫ ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥ ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥

Leave a Reply

Powered By Indic IME