ਆਸਾ ਮਹਲਾ ੫ ॥ ਪੁਰਖ ਪਤੇ ਭਗਵਾਨ ਤਾ ਕੀ ਸਰਣਿ ਗਹੀ ॥ ਨਿਰਭਉ ਭਏ ਪਰਾਨ ਚਿੰਤਾ ਸਗਲ ਲਹੀ ॥ ਮਾਤ ਪਿਤਾ ਸੁਤ ਮੀਤ ਸੁਰਿਜਨ ਇਸਟ ਬੰਧਪ ਜਾਣਿਆ ॥ ਗਹਿ ਕੰਠਿ ਲਾਇਆ ਗੁਰਿ ਮਿਲਾਇਆ ਜਸੁ ਬਿਮਲ ਸੰਤ ਵਖਾਣਿਆ ॥ ਬੇਅੰਤ ਗੁਣ ਅਨੇਕ ਮਹਿਮਾ ਕੀਮਤਿ ਕਛੂ ਨ ਜਾਇ ਕਹੀ ॥ ਪ੍ਰਭ ਏਕ ਅਨਿਕ ਅਲਖ ਠਾਕੁਰ ਓਟ ਨਾਨਕ ਤਿਸੁ ਗਹੀ ॥੧॥ ਅੰਮ੍ਰਿਤ ਬਨੁ ਸੰਸਾਰੁ ਸਹਾਈ ਆਪਿ ਭਏ ॥ ਰਾਮ ਨਾਮੁ ਉਰ ਹਾਰੁ ਬਿਖੁ ਕੇ ਦਿਵਸ ਗਏ ॥ ਗਤੁ ਭਰਮ ਮੋਹ ਬਿਕਾਰ ਬਿਨਸੇ ਜੋਨਿ ਆਵਣ ਸਭ ਰਹੇ ॥ ਅਗਨਿ ਸਾਗਰ ਭਏ ਸੀਤਲ ਸਾਧ ਅੰਚਲ ਗਹਿ ਰਹੇ ॥ ਗੋਵਿੰਦ ਗੁਪਾਲ ਦਇਆਲ ਸੰਮ੍ਰਿਥ ਬੋਲਿ ਸਾਧੂ ਹਰਿ ਜੈ ਜਏ ॥ ਨਾਨਕ ਨਾਮੁ ਧਿਆਇ ਪੂਰਨ ਸਾਧਸੰਗਿ ਪਾਈ ਪਰਮ ਗਤੇ ॥੨॥ ਜਹ ਦੇਖਉ ਤਹ ਸੰਗਿ ਏਕੋ ਰਵਿ ਰਹਿਆ ॥ ਘਟ ਘਟ ਵਾਸੀ ਆਪਿ ਵਿਰਲੈ ਕਿਨੈ ਲਹਿਆ ॥ ਜਲਿ ਥਲਿ ਮਹੀਅਲਿ ਪੂਰਿ ਪੂਰਨ ਕੀਟ ਹਸਤਿ ਸਮਾਨਿਆ ॥ ਆਦਿ ਅੰਤੇ ਮਧਿ ਸੋਈ ਗੁਰ ਪ੍ਰਸਾਦੀ ਜਾਨਿਆ ॥ ਬ੍ਰਹਮੁ ਪਸਰਿਆ ਬ੍ਰਹਮ ਲੀਲਾ ਗੋਵਿੰਦ ਗੁਣ ਨਿਧਿ ਜਨਿ ਕਹਿਆ ॥ ਸਿਮਰਿ ਸੁਆਮੀ ਅੰਤਰਜਾਮੀ ਹਰਿ ਏਕੁ ਨਾਨਕ ਰਵਿ ਰਹਿਆ ॥੩॥ ਦਿਨੁ ਰੈਣਿ ਸੁਹਾਵੜੀ ਆਈ ਸਿਮਰਤ ਨਾਮੁ ਹਰੇ ॥ ਚਰਣ ਕਮਲ ਸੰਗਿ ਪ੍ਰੀਤਿ ਕਲਮਲ ਪਾਪ ਟਰੇ ॥ ਦੂਖ ਭੂਖ ਦਾਰਿਦ੍ਰ ਨਾਠੇ ਪ੍ਰਗਟੁ ਮਗੁ ਦਿਖਾਇਆ ॥ ਮਿਲਿ ਸਾਧਸੰਗੇ ਨਾਮ ਰੰਗੇ ਮਨਿ ਲੋੜੀਦਾ ਪਾਇਆ ॥ ਹਰਿ ਦੇਖਿ ਦਰਸਨੁ ਇਛ ਪੁੰਨੀ ਕੁਲ ਸੰਬੂਹਾ ਸਭਿ ਤਰੇ ॥ ਦਿਨਸੁ ਰੈਣਿ ਅਨੰਦ ਅਨਦਿਨੁ ਸਿਮਰੰਤ ਨਾਨਕ ਹਰਿ ਹਰੇ ॥੪॥੬॥੯॥
Scroll