ਆਸਾ ਮਹਲਾ ੫ ॥ ਵੰਞੁ ਮੇਰੇ ਆਲਸਾ ਹਰਿ ਪਾਸਿ ਬੇਨੰਤੀ ॥ ਰਾਵਉ ਸਹੁ ਆਪਨੜਾ ਪ੍ਰਭ ਸੰਗਿ ਸੋਹੰਤੀ ॥ ਸੰਗੇ ਸੋਹੰਤੀ ਕੰਤ ਸੁਆਮੀ ਦਿਨਸੁ ਰੈਣੀ ਰਾਵੀਐ ॥ ਸਾਸਿ ਸਾਸਿ ਚਿਤਾਰਿ ਜੀਵਾ ਪ੍ਰਭੁ ਪੇਖਿ ਹਰਿ ਗੁਣ ਗਾਵੀਐ ॥ ਬਿਰਹਾ ਲਜਾਇਆ ਦਰਸੁ ਪਾਇਆ ਅਮਿਉ ਦ੍ਰਿਸਟਿ ਸਿੰਚੰਤੀ ॥ ਬਿਨਵੰਤਿ ਨਾਨਕੁ ਮੇਰੀ ਇਛ ਪੁੰਨੀ ਮਿਲੇ ਜਿਸੁ ਖੋਜੰਤੀ ॥੧॥ ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥ ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ ॥ ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ ਜਾਣਿਆ ॥ ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥ ਬਿਨਵੰਤਿ ਨਾਨਕ ਸੁਖ ਸਹਜਿ ਮੇਲਾ ਪ੍ਰਭੂ ਆਪਿ ਬਣਾਇਆ ॥੨॥ ਨਰਕ ਨ ਡੀਠੜਿਆ ਸਿਮਰਤ ਨਾਰਾਇਣ ॥ ਜੈ ਜੈ ਧਰਮੁ ਕਰੇ ਦੂਤ ਭਏ ਪਲਾਇਣ ॥ ਧਰਮ ਧੀਰਜ ਸਹਜ ਸੁਖੀਏ ਸਾਧਸੰਗਤਿ ਹਰਿ ਭਜੇ ॥ ਕਰਿ ਅਨੁਗ੍ਰਹੁ ਰਾਖਿ ਲੀਨੇ ਮੋਹ ਮਮਤਾ ਸਭ ਤਜੇ ॥ ਗਹਿ ਕੰਠਿ ਲਾਏ ਗੁਰਿ ਮਿਲਾਏ ਗੋਵਿੰਦ ਜਪਤ ਅਘਾਇਣ ॥ ਬਿਨਵੰਤਿ ਨਾਨਕ ਸਿਮਰਿ ਸੁਆਮੀ ਸਗਲ ਆਸ ਪੁਜਾਇਣ ॥੩॥ ਨਿਧਿ ਸਿਧਿ ਚਰਣ ਗਹੇ ਤਾ ਕੇਹਾ ਕਾੜਾ ॥ ਸਭੁ ਕਿਛੁ ਵਸਿ ਜਿਸੈ ਸੋ ਪ੍ਰਭੂ ਅਸਾੜਾ ॥ ਗਹਿ ਭੁਜਾ ਲੀਨੇ ਨਾਮ ਦੀਨੇ ਕਰੁ ਧਾਰਿ ਮਸਤਕਿ ਰਾਖਿਆ ॥ ਸੰਸਾਰ ਸਾਗਰੁ ਨਹ ਵਿਆਪੈ ਅਮਿਉ ਹਰਿ ਰਸੁ ਚਾਖਿਆ ॥ ਸਾਧਸੰਗੇ ਨਾਮ ਰੰਗੇ ਰਣੁ ਜੀਤਿ ਵਡਾ ਅਖਾੜਾ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਬਹੁੜਿ ਜਮਿ ਨ ਉਪਾੜਾ ॥੪॥੩॥੧੨॥
Scroll