ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥ ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ ਸੰਸਾਰੁ ਸਾਗਰੁ ਤਿਨ੍ਹ੍ਹੀ ਤਰਿਆ ਜਿਨ੍ਹ੍ਹੀ ਏਕੁ ਧਿਆਇਆ ॥ ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥ ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥ ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥ ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥ ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥ ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥
Scroll